Covid vaccination report of 2 September and vaccination schedule of 3 September

September 2, 2021 - PatialaPolitics

ਜਿਲ੍ਹੇ ਵਿਚ ਕੋਵਿਡ ਸੈਂਪਲਿੰਗ ਦਾ ਅੰਕੜਾ ਵੀ ਹੋਇਆ 9 ਲੱਖ ਤੋ ਪਾਰ।
ਮੈਗਾਡਰਾਈਵ ਮੁਹਿਮ ਤਹਿਤ 28275 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ੁਕਰਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਦੋ ਕੋਵਿਡ ਕੇਸ ਦੀ ਹੋਈ ਪੁਸ਼ਟੀ: ਸਿਵਲ ਸਰਜਨ
ਪਟਿਆਲਾ, 2 ਸਿਤੰਬਰ  (       )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਮੈਗਾਡਰਾਈਵ ਮੁਹਿੰਮ ਤਹਿਤ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 28272 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 9,42,990 ਹੋ ਗਈ ਹੈ।ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੋਵਿਡ ਤੋ ਪੁਰਨ ਸੁਰੱਖਿਆਂ ਲਈ ਸਮਾਂ ਪੂਰਾ ਹੋਣ ਤੇ ਕੋਵਿਡ ਦੀਆਂ ਦੋਨੇ ਡੋਜ਼ਾ ਲਗਵਾਉਣੀਆਂ ਜਰੂਰੀ ਹਨ।ਉਨ੍ਹਾਂ ਕਿਹਾ ਕਿ ਕੱਲ ਮਿਤੀ 3 ਸਤੰਬਰ ਦਿਨ ਸ਼ੁਕਰਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਸੰਤਾਂ ਦੀ ਕੁੱਟੀਆ ਨੇੜੇ 21 ਨੰਬਰ ਫਾਟਕ ,ਸੈਂਟਰਲ ਜੇਲ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ ਵਾਰਡ ਨੰ: 14, ਧਰਮਸ਼ਾਲਾ ਵਾਰਡ ਨੰ: 42 ਨਿਉ ਮਹਿੰਦਰਾ ਕਲੋਨੀ ਸਾਹਮਣੇ ਬਿੰਦੀ ਦੀ ਚੱਕੀ, ਸਰਕਾਰੀ ਮਹਿੰਦਰਾ ਕਾਲਜ਼,ਮੋਦੀਖਾਨਾ ਨੇੜੇ ਗੁਰਦੁਆਰਾ ਮੋਤੀਬਾਗ, ਨਿਉ ਬੱਸ ਸਟੇਟ ਨੇੜੇ ਅਰਬਨ ਅਸਟੇਟ, ਸ਼ਿਵ ਮੰਦਰ ਸਫਾਬਾਦੀ ਗੇਟ, ਹਨੁਮਾਨ ਮੰਦਰ ਨੇੜੇ ਅਗਰਸੈਂਨ ਹਸਪਤਾਲ, ਆਫਿਸ ਆਫ ਭਾਖੜਾ ਮੇਨ ਲਾਈਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸ਼ਿਗਲੀਗਰ ਬਸਤੀ, ਨਾਭਾ ਦੇ ਰਿਪੁਦਮਨ ਕਾਲਜ਼, ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਮੋਤੀਪੁਰਾ ਮੰਦਰ, ਰਾਜਪੁਰਾ ਦੇ ਇੰਡਸਟਰੀਅਲ ਅਸਟੇਟ ਅਤੇ ਪਟੇਲ ਕਾਲਜ਼,ਸਮਾਣਾ ਦੇ ਸ਼ਿਵ ਮੰਦਰ ਸਤਸੰਗ ਭਵਨ, ਘਨੌਰ ਦੇ ਸਰਕਾਰੀ ਸਕੂਲ,ਪਾਤੜਾਂ ਦੇ ਨਿਰੰਕਾਰੀ ਭਵਨ, ਤੋ ਇਲਾਵਾ ਵੱਖ ਵੱਖ ਪਿੰਡਾਂ ਵਿਖੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਿਨ ਐਤਵਾਰ ਨੂੰ ਲੱਗਣਵਾਲੇ ਕੈਂਪਾ ਵਿਚ ਕੋਵਿਡ ਟੀਕਾਕਰਨ ਕੈਂਪਾ ਵਿਚ ਕੋਵਿਡ ਵੈਕਸੀਨ ਦੀ ਕੇਵਲ ਦੂਜੀ ਡੋਜ਼ ਹੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2680 ਕੋਵਿਡ ਰਿਪੋਰਟਾਂ ਵਿਚੌਂ ਦੋ ਪਾਜ਼ੇਟਿਵ ਕੇਸ ਪਾਏ ਗਏ ਹਨ। ਜਿਨ੍ਹਾਂ ਵਿਚੋ ਇੱਕ ਕੇਸ ਪਟਿਆਲਾ ਸ਼ਹਿਰ ਅਤੇ ਇੱਕ ਰਾਜਪੁਰਾ ਨਾਲ ਸਬੰਧਤ ਹੈ।ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48813 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਚਾਰ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47449 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 18 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਨ ਕੁਲ ਮੌਤਾ ਦੀ ਗਿਣਤੀ 1346 ਹੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2507 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਹੁਣ ਤੱਕ ਕੋਵਿਡ ਜਾਂਚ ਸਬੰਧੀ 9,01,734 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,813 ਕੋਵਿਡ ਪੋਜਟਿਵ 8,51,066 ਨੈਗੇਟਿਵ ਅਤੇ ਲਗਭਗ 1855 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।