Covid vaccination report of Patiala for 27 October

ਕੋਵਿਡ ਟੀਕਾਕਰਣ ਕੈਂਪਾ ਵਿੱਚ 4126 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਲਈ ਲੱਗਣਗੇ ਕੈਂਪ ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ

ਪਟਿਆਲਾ 26 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4126 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 31 ਹਾਜਰ 993 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 27 ਅਕਤੂਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਅਰਬਨ ਪ੍ਰਾਈਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਘਨੌਰ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ, ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਤੰਦਰੁਸਤ ਸਿਹਤ ਕੇਂਦਰਾਂ ਸਮੇਤ 70 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।fੲਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1821 ਕੋਵਿਡ ਰਿਪੋਰਟਾਂ ਹੋਏ ਹਨ, ਜਿਨ੍ਹਾਂ ਵਿਚੋ 1 ਕੇਸ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜੋ ਕਿ ਬਲਾਕ ਸ਼ਤਰਾਣਾ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48925 ਹੀ ਹੈ। ਮਿਸ਼ਨ ਫਹਿਤ ਤਹਿਤ ਅੱਜ 1 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47550 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 17 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1705 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,92,577 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,925 ਕੋਵਿਡ ਪੋਜਟਿਵ, 9,42,454 ਨੈਗੇਟਿਵ ਅਤੇ ਲਗਭਗ 1198 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

 

Facebook Comments