Covid vaccination schedule and Dengue report of Patiala 12 November

November 12, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 2777 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ 2 ਕੋਵਿਡ ਪਾਜੇਟਿਵ ਕੇਸ ਅਤੇ 15 ਡੇਂਗੂ ਦੇ ਕੇਸ ਹੋਏ ਰਿਪੋਰਟ: ਸਿਵਲ ਸਰਜਨ ਡਾ. ਪ੍ਰਿੰਸ ਸੋਢੀ
ਪਟਿਆਲਾ 12 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2777 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 72 ਹਜਾਰ 146 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 13 ਨਵੰਬਰ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਡੀ ਐਮ ਡਬਲਿਉ ਰੇਲਵੇ ਹਸਪਤਾਲ, ਡੀ.ਐਮ. ਡਬਲਿਉ ਰੇਲਵੇ ਹਸਪਤਾਲ, ਗੁਰੂਦੁਆਰਾ ਨਾਨਕ ਦਰਬਾਰ ਅਰਬਨ ਅਸਟੇਟ 1, ਮੋਦੀ ਖਾਨਾ ਸਾਹਮਦੇ ਮੋਤੀਬਾਗ ਗੁਰੂਦੁਆਰਾ ਸਾਹਿਬ, ਕਰੀਵੀ ਮੈਡੀਕਲ ਸਟੋਰ ਨਾਭਾ ਗੇਟ ਅਨਾਜ ਮੰਡੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸ਼ਿਵ ਮੰਦਰ ਬਠਿੰਡੀਆਂ ਮੁਹੱਲਾ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ, ਪਾਤੜਾਂ ਦੇ ਕਮਿਉਨਿਟੀ ਹੈਲਥ ਸੈਂਟਰ, ਘਨੋਰ ਦੇ ਸਰਕਾਰੀ ਸਕੂਲ, ਬਲਾਕ ਭਾਦਸੋਂ, ਹਰਪਾਲਪੁਰ, ਸ਼ਤਰਾਣਾ, ਦੁੱਧਨਸਾਧਾ, ਕੋਲੀ, ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1780 ਕੋਵਿਡ ਰਿਪੋਰਟਾਂ ਵਿਚੋਂ 2 ਕੋਵਿਡ ਪਾਜੇਟਿਵ ਕੇਸ ਰਿਪੋਰਟ ਹੋਏ ਜਿਨ੍ਹਾਂ ਵਿਚੋ 1 ਕੇਸ ਭਾਦਸੋਂ ਅਤੇ 1 ਕੇਸ ਰਾਜਪੁਰਾ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48942 ਹੋ ਗਈ ਹੈ, ਪ੍ਰੰਤੂ ਇੱਕ ਕੇਸ ਦੂਸਰੇ ਜਿਲੇ੍ਹੇ ਦਾ ਹੋਣ ਕਾਰਨ ਇੱਥੋ ਸ਼ਿਫਟ ਕਰਨ ਕਾਰਨ ਕੁੱਲ ਕੇਸਾ ਦੀ ਗਿਣਤੀ 48941 ਰਹਿ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਮਰੀਜ਼ ਹੋਰ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47570 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 15 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 7 ਕੇਸ ਸ਼ਹਿਰੀ ਏਰੀਏ ਨਾਲ ਅਤੇ 8 ਕੇਸ ਪਿੰਡਾਂ ਵਿਚੋਂ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਕੁਲ 846 ਕੇਸਾ ਵਿਚੋ 494 ਪੁਰਸ਼ ਅਤੇ 352 ਔਰਤਾ ਹਨ।ਅੱਜ ਸ਼ੁਕਰਵਾਰ ਡਰਾਈ-ਡੇਟ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 26071 ਘਰਾਂ ਵਿਚ ਖੜੇ ਪਾਣੀ ਦੇ ਸਰੋਤਾ ਦੀ ਚੈਕਿਗ ਕੀਤੀ ਗਈ ਅਤੇ 327 ਥਾਂਵਾ ਤੇ ਲਾਰਵਾ ਮਿਲਣ ਤੇ ਲਾਰਵਾ ਨਸ਼ਟ ਕਰਵਾ ਦਿੱਤਾ ਗਿਆ। ਇਸ ਤੋ ਇਲਾਵਾ ਮਿਉਂਸੀਪਲ ਕਾਰਪੋਰੇਸ਼ਨ ਦੀਆਂ ਟੀਮਾ ਵਲੋਂ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਡੇਂਗੂ ਲਾਰਵਾ ਦੇ ਪਾਏ ਜਾਣ ਤੇ 8 ਘਰਾ ਦੇ ਚਲਾਣ ਵੀ ਕੀਤੇ ਗਏ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1669 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,21,332 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48941 ਕੋਵਿਡ ਪੋਜਟਿਵ,9,71,375 ਨੈਗੇਟਿਵ ਅਤੇ ਲਗਭਗ 1016 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।