Covid vaccination schedule and Dengue report of Patiala 15 November

November 15, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 5073 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਪਾਜੇਟਿਵ ਕੇਸ ਨਹੀਂ ਹੋਇਆ ਰਿਪੋਰਟ ਅਤੇ 14 ਡੇਂਗੂ ਦੇ ਕੇਸ ਹੋਏ ਰਿਪੋਰਟ: ਸਿਵਲ ਸਰਜਨ ਡਾ. ਪ੍ਰਿੰਸ ਸੋਢੀ
ਪਟਿਆਲਾ 15 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 5073 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 83 ਹਜਾਰ 740 ਹੋ ਗਈ ਹੈ। ਉਹਨਾਂ ਕਿਹਾ ਕਿ ਹਰੇਕ ਨਾਗਰਿਕ ਦਾ ਸੰਪੂਰਣ ਟੀਕਾਕਰਨ ਲਈ ਚਲਾਈ ਘਰ-ਘਰ ਦਸਤਕ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਪਰਿਵਾਰਕ ਮੈਂਬਰਾ ਦੇ ਕੋਵਿਡ ਟੀਕਾਕਰਨ ਦੀ ਸਥਿਤੀ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਜਿਹਨਾਂ ਪਵਿਾਰਕ ਮੈਂਬਰਾ ਨੇ ਅਜੇ ਤੱਕ ਕੋੋਵਿਡ ਟੀਕਾਕਰਨ ਨਹੀ ਕਰਵਾਇਆ ਉਹਨਾਂ ਦਾ ਟੀਕਾਕਰਨ ਕਰਨ ਅਤੇ ਜਿਹਨਾ ਦੇ ਵੈਕਸਿਨ ਦੀ ਪਹਿਲੀ ਡੋਜ ਲਗੇ ਨੁੰ ਸਮਾਂ ਪੁਰਾ ਹੋ ਗਿਆ ਹੈ ਅਤੇ ਅਜੇ ਤੱਕ ਦੁਜੀ ਡੋਜ ਨਹੀ ਲਗਵਾਈ ਉਹਨਾਂ ਨੂੰ ਦੂਜੀ ਡੋਜ ਲਗਾਉਣ ਲਈ ਪੇ੍ਰਰਿਤ ਕਰਨ ਦੇ ਨਾਲ ਹੀ ਪਿੰਡ ਵਿੱਚ ਹੀ ਕੈਂਪ ਲਗਾ ਕੇ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ।ਦਿਵਿਆਂਗਜਨ ਅਤੇ ਬਹੁੱਤ ਵਡੇਰੀ ਉਮਰ ਦੇ ਲੋਕਾਂ ਦੇ ਘਰ ਵਿੱਚ ਹੀ ਟੀਕੇ ਲਗਾਏ ਜਾਣਗੇ।ਉਹਨਾਂ ਕਿਹਾ ਕਿ 30 ਨਵੰਬਰ ਤੱਕ ਚਲਣ ਵਾਲੀ ਘਰ ਘਰ ਦਸਤਕ ਮੁਹਿੰਮ ਦਾ ਮੁੱਖ ਮਕਸਦ ਵੱਧ ਤੋ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਨਾ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 16 ਨਵੰਬਰ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ,ਰਜਿੰਦਰਾ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਡੀ.ਐਮ. ਡਬਲਿਉ ਰੇਲਵੇ ਹਸਪਤਾਲ, ਮੋਦੀ ਖਾਨਾ ਸਾਹਮਦੇ ਮੋਤੀਬਾਗ ਗੁਰੂਦੁਆਰਾ ਸਾਹਿਬ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਘੜਾਮਾਪੱਤੀ, ਨਾਭਾ ਦੇ ਹਰੀਦਾਸ ਕਲੋਨੀ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ, ਪਾਤੜਾਂ ਦੇ ਕਮਿਉਨਿਟੀ ਹੈਲਥ ਸੈਂਟਰ, ਘਨੋਰ ਦੇ ਸਰਕਾਰੀ ਸਕੂਲ, ਬਲਾਕ ਭਾਦਸੋਂ, ਹਰਪਾਲਪੁਰ, ਸ਼ਤਰਾਣਾ, ਦੁੱਧਨਸਾਧਾ, ਕੋਲੀ, ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1003 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪਾਜੇਟਿਵ ਕੇਸ ਨਹੀ ਹੋਇਆ ਰਿਪੋਰਟ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48941 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47571 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 12 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 14 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 10 ਕੇਸ ਸ਼ਹਿਰੀ ਏਰੀਏ ਨਾਲ ਅਤੇ 4 ਕੇਸ ਪਿੰਡਾਂ ਵਿਚੋਂ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਕੁਲ 879 ਡੇਂਗੂ ਰਿਪੋਰਟ ਹੋਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1888 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,25,149 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48941 ਕੋਵਿਡ ਪੋਜਟਿਵ,9,75,041 ਨੈਗੇਟਿਵ ਅਤੇ ਲਗਭਗ 1167 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।