Covid vaccination schedule and Dengue report of Patiala 5 November

November 5, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 291 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ ਕੈਂਪ ।

ਅੱਜ ਜਿਲ੍ਹੇ ਵਿੱਚ ਨਹੀ ਹੋਇਆ ਕੋਈ ਵੀ ਕੋਵਿਡ ਪੋਜੀਟਿਵ ਕੇਸ ਰਿਪੋਰਟ

ਡੇਂਗੁ ਦੇ 16 ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 5 ਨਵੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 291 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 49 ਹਾਜਰ 671 ਹੋ ਗਈ ਹੈ।

ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 6 ਨਵੰਬਰ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਮੋਦੀ ਖਾਨਾ ਸਾਹਮਣੇ ਮੋਤੀ ਬਾਗ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ , ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ ਅਤੇ ਰਵੀਦਾਸ ਗੁਰੂਦੁਆਰਾ,ਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ,ਰਾਜਪੁਰਾ ਦੇ ਸਬ ਡਵੀਜਨ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਪਾਤੜਾਂ ਦੇ ਭਗਵਾਨ ਹੈਲਥ ਕੇਅਰ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 60 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 831 ਕੋਵਿਡ ਰਿਪੋਰਟਾਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48928 ਹੀ ਹੈ।ਮਿਸ਼ਨ ਫਹਿਤ ਤਹਿਤ ਅੱਜ ਤਿੰਨ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47566 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 04 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਅੱਜ ਡੇਂਗੂ ਦੇ 16 (ਸ਼ਹਿਰੀ ਖੇਤਰ ਵਿਚੋਂ 13 ਅਤੇ ਪੇਂਡੂ ਖੇਤਰ ਵਿਚੋਂ 03) ਕੇਸ ਹੋਰ ਰਿਪੋਰਟ ਹੋਣ ਕਾਰਣ ਜਿਲ੍ਹੇ ਵਿੱਚ ਹੁਣ ਤੱਕ ਕੁੱਲ ਕੇਸਾਂ ਦੀ ਗਿਣਤੀ 717 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 653 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,09,222 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,928 ਕੋਵਿਡ ਪੋਜਟਿਵ, 9,60,598 ਨੈਗੇਟਿਵ ਅਤੇ ਲਗਭਗ 347 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।