Covid vaccination schedule and Dengue report of Patiala 8 November

November 8, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 3339 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ 2 ਕੋਵਿਡ ਪੋਜੀਟਿਵ ਅਤੇ 19 ਡੇਂਗੂ ਦੇ ਕੇਸ ਹੋਏ ਰਿਪੋਰਟ: ਸਿਵਲ ਸਰਜਨ ਡਾ. ਪ੍ਰਿੰਸ ਸੋਢੀ
ਪਟਿਆਲਾ 08 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3339 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 57 ਹਜਾਰ 849 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 9 ਨਵੰਬਰ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਮਹਿੰਦਰਾ ਕਾਲਜ,ਮੋਦੀਖਾਨਾ ਸਾਹਮਣੇ ਮੋਤੀਬਾਗ ਗੁਰਦੁਆਰਾ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਗੋਪਾਲ ਭਵਨ, ਥੜਾ ਸਾਹਿਬ ਗੁਰਦੁਆਰਾ ਅਤੇ ਰਵੀਦਾਸ ਗੁਰਦੁਆਰਾ, ਨਾਭਾ ਦੇ ਸਰਕਾਰੀ ਰਿਪੂਦਮਨ ਕਾਲਜ਼ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਕਮਿਉਨਿਟੀ ਸੈਂਟਰ ਵਾਰਡ ਨੰ: 20 ਅਤੇ ਸਿਵਲ ਹਸਪਤਾਲ , ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1041 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੌਂ ਇੱਕ ਰਾਜਪੁਰਾ ਅਤੇ ਇੱਕ ਨਾਭਾ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48934 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਵੀ 47569 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 07 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 19 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 14 ਕੇਸ ਸ਼ਹਿਰੀ ਏਰੀਏ ਨਾਲ ਅਤੇ 05 ਕੇਸ ਪਿੰਡਾਂ ਵਿਚੋਂ ਹਨ। ਜਿਸ ਨਾਲ ਜਿਲ੍ਹੇ ਵਿਚ ਕੁਲ ਕੇਸਾ ਦੀ ਗਿਣਤੀ 757 ਹੋ ਗਈ ਹੈ।ਉਹਨਾਂ ਕਿਹਾ ਕਿ ਰਾਜਪੁਰਾ ਦੇ ਢੇਹਾ ਬਸਤੀ ਵਿਚੋ 4 ਹੋਰ ਡਾਇਰੀਆ ਦੇ ਕੇਸ ਸਿਵਲ ਹਸਪਤਾਲ ਰਾਜਪੁਰਾ ਵਿਚ ਰਿਪੋਰਟ ਹੋਣ ਤੇ ਕੁੱਲ ਡਾਇਰੀਆ ਦੇ ਕੇਸਾ ਦੀ ਗਿਣਤੀ 43 ਹੋ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਬੀਤੀ ਦਿਨੀ ਪ੍ਰਭਾਵਿਤ ਏਰੀਏ ਵਿਚੋਂ ਡਾਇਰੀਆ ਕੇਸਾ ਦੇ ਲਏ ਗਏ ਸਟੂਲ ਸੈਂਪਲ ਦੀ ਰਿਪੋਰਟ ਹੈਜਾ ਨੇਗੀਟਿਵ ਪਾਈ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2221 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,13,876 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48934 ਕੋਵਿਡ ਪੋਜਟਿਵ,9,63,389 ਨੈਗੇਟਿਵ ਅਤੇ ਲਗਭਗ 1553 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।