Covid vaccination schedule and Dengue report of Patiala 8 November

ਕੋਵਿਡ ਟੀਕਾਕਰਣ ਕੈਂਪਾ ਵਿੱਚ 594  ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਜਿਲ੍ਹੇ ਵਿੱਚ ਤਿੰਨ ਕੋਵਿਡ ਪੋਜੀਟਿਵ  ਅਤੇ 15 ਡੇਂਗੂ ਦੇ ਕੇਸ ਹੋਏ ਰਿਪੋਰਟ: ਸਿਵਲ ਸਰਜਨ ਡਾ. ਪ੍ਰਿੰਸ ਸੋਢੀ

        ਪਟਿਆਲਾ 07 ਨਵੰਬਰ  (          ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ  ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 594  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14  ਲੱਖ 54 ਹਜਾਰ 510  ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 8 ਨਵੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ , ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

        ਅੱਜ ਜਿਲੇ ਵਿੱਚ ਪ੍ਰਾਪਤ 1327 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੌਂ ਦੋ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਕਾਲੋਮਾਜਰਾ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48932 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਕਿਸੇ ਵੀ ਮਰੀਜ ਦੇ ਕੋਵਿਡ ਤੋਂ ਠੀਕ ਨਾ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਵੀ 47566 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 08  ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

                ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 15 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 11 ਕੇਸ ਸ਼ਹਿਰੀ ਏਰੀਏ ਨਾਲ ਅਤੇ 04 ਕੇਸ ਪਿੰਡਾਂ ਵਿਚੋਂ ਹਨ। ਉਹਨਾਂ ਕਿਹਾ ਕਿ ਰਾਜਪੁਰਾ ਦੇ ਢੇਹਾ ਬਸਤੀ ਵਿੱਚ ਡਾਇਰੀਆ ਦੀ ਸਥਿਤੀ ਕਾਬੂ ਵਿੱਚ ਹੈ ਅੱਜ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਉਥੇ ਮੈਡੀਕਲ ਚੈਕਅਫ ਕੈਂਪ ਲਗਾਇਆ ਗਿਆ ਅਤੇ ਏਰੀਏ ਵਿਚੋਂ ਕੋਈ ਵੀ ਡਾਇਰੀਆ ਦਾ ਨਵਾਂ ਕੇਸ ਰਿਪੋਰਟ ਨਹੀ ਹੋਇਆ।

Facebook Comments