Patiala Politics

Patiala News Politics

Covid vaccination schedule of Patiala 17 November

ਘਰ ਘਰ ਦਸਤਕ ਮੁਹਿੰਮ ਤਹਿਤ 2941 ਨਾਗਰਿਕਾ ਦਾ ਕੀਤਾ ਟੀਕਾਕਰਨ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਵੀ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਪਾਜੇਟਿਵ ਕੇਸ ਨਹੀਂ ਹੋਇਆ ਰਿਪੋਰਟ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ
ਪਟਿਆਲਾ 16 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ 4326 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਨ੍ਹਾਂ ਵਿਚੋ ਘਰ ਘਰ ਦਸਤਕ ਮੁਹਿੰਮ ਤਹਿਤ 2941 ਯੋਗ ਵਿਅਕਤੀਆ ਦੇ ਟੀਕੇ ਲਗਾਏ ਗਏ। ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 88 ਹਜਾਰ 066 ਹੋ ਗਈ ਹੈ। ਉਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾ ਵਲੋਂ 5278 ਘਰਾਂ ਦਾ ਦੋਰਾ ਕੀਤਾ ਜਿਸ ਦੋਰਾਨ 1864 ਯੋਗ ਨਾਗਰਿਕ ਅਜੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ, ਇਨ੍ਹਾਂ ਵਿਚੋ 1109 ਨਾਗਰਿਕਾ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 3248 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ ਵਿਚੋ 1832 ਨਾਗਰਿਕਾ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਟੀਕਾ ਲਗਵਾਉਣ ਤੋ ਵਾਂਝੇ ਰਹਿ ਗਏ ਨਾਗਰਿਕ ਜੋ ਕਿ ਘਰਾਂ ਵਿਚ ਨਹੀ ਮਿਲੇ, ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਯੋਗ-ਵਿਅਕਤੀਆਂ ਦਾ ਪੂਰਨ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 17 ਨਵੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਰਜਿੰਦਰਾ ਹਸਪਤਾਲ,ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਡੀ.ਐਮ. ਡਬਲਿਉ ਰੇਲਵੇ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਮਲਕਾਨਾਪੱਤੀ, ਨਾਭਾ ਦੇ ਦਾਣਾ ਮੰਡੀ ਕੰਡਾ ਬਸਤੀ, ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ ਅਤੇ ਸ਼ੋਰਗਿਰ ਬੱਸਤੀ , ਪਾਤੜਾਂ ਦੇ ਕਮਿਉਨਿਟੀ ਹੈਲਥ ਸੈਂਟਰ, ਘਨੋਰ ਦੇ ਸਰਕਾਰੀ ਸਕੂਲ, ਬਲਾਕ ਭਾਦਸੋਂ, ਹਰਪਾਲਪੁਰ, ਸ਼ਤਰਾਣਾ, ਦੁੱਧਨਸਾਧਾ, ਕੋਲੀ, ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1788 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪਾਜੇਟਿਵ ਕੇਸ ਨਹੀ ਹੋਇਆ ਰਿਪੋਰਟ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48941 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47574 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 9 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1518 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,26,667 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48941 ਕੋਵਿਡ ਪੋਜਟਿਵ,9,76,829 ਨੈਗੇਟਿਵ ਅਤੇ ਲਗਭਗ 897 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments