Patiala Politics

Patiala News Politics

Covid vaccination schedule of Patiala 20 November

 ਪਟਿਆਲਾ 19 ਨਵੰਬਰ  (       ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ  ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 539 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14  ਲੱਖ 94 ਹਜਾਰ 983 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾ ਵਲੋਂ ਅੱਜ ਛੁਟੀ ਹੋਣ ਦੇ ਬਾਵਜੂਦ ਵੀ 447 ਘਰਾਂ ਦਾ ਦੋਰਾ ਕੀਤਾ ਜਿਸ ਦੋਰਾਨ 159 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਨ੍ਹਾਂ ਵਿਚੋ 76 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 226 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋ 128 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 204 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।

                ਸਿਵਲ ਸਰਜਨ ਡਾ. ਪ੍ਰਿੰਸ ਸੋਢੀ  ਨੇ ਕਿਹਾ ਕਿ ਕੱਲ ਦਿਨ ਸ਼ਨੀਵਾਰ ਨੂੰ ਵੋਟਾਂ ਦੀ ਸੁਧਾਈ ਲਈ ਲੱਗਣ ਵਾਲੇ ਬੂਥ ਲੈਵਲ ਕੈਂਪਾ ਵਿੱਚ ਵੀ ਕੋਵਿਡ ਟੀਕਾਕਰਨ ਦੇ ਕੈਂਪ ਲਗਾਏ ਜਾਣਗੇ। ਕੱਲ ਮਿਤੀ 20 ਨਵੰਬਰ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਰਕਾਰੀ ਆਈ.ਟੀ.ਆਈ ਮਾਡਲ ਟਾਉਨ, ਮਾਤਾ ਸਾਹਿਬ ਕੌਰ ਅੇਜੂੁਕੇਸ਼ਨ ਕਾਲਜ,ਦਸ਼ਮੇਸ਼ ਪਬਲਿਕ ਸਕੂਲ, ਮਹਿੰਦਰਾ ਕਾਲਜ, ਬੂਢਾ ਦਲ ਪਬਲਿਕ ਸਕੂਲ, ਐਸ.ਡੀ ਮਾਡਲ ਹਾਈ ਸਕੂਲ, ਸਰਕਾਰੀ ਵਿਕਟੋਰੀਆ ਗਰਲਜ ਸਕੂਲ, ਢੁਡੀਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਸਬ ਡਵੀਜਨ ਹਸਪਤਾਲ ,ਪਬਲਿਕ ਕਾਲਜ, ਬਾਹਮਣਾ ਪੱਤੀ ਲੜਕਿਆਂ ਦਾ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਸਤੀ ਮੰਦਰ, ਨਾਭਾ ਦੇ ਰਿਪੂਦਮਨ ਕਾਲਜ, ਬੀ.ਡੀ.ਪੀ.ਓ ਦਫਤਰ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ, ਸਰਕਾਰੀ ਐਲੀਮਂੈਟਰੀ ਸਕੂਲ ਵਾਰਡ ਨੰਬਰ 30, ਜਨਤਾ ਸਕੂਲ ਵਾਰਡ ਨੰਬਰ 28, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

        ਅੱਜ ਜਿਲੇ ਵਿੱਚ ਪ੍ਰਾਪਤ 1145 ਕੋਵਿਡ ਰਿਪੋਰਟਾਂ ਵਿਚੋਂ 3 ਕੋਵਿਡ ਪਾਜੇਟਿਵ ਕੇਸ ਪਾਏ ਗਏ ਹਨ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48947 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47578 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 10  ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਗਿਣਤੀ 1359 ਹੋ ਗਈ ਹੈ।

                                 ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 386 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,29,765  ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48947 ਕੋਵਿਡ ਪੋਜਟਿਵ,9,80,623 ਨੈਗੇਟਿਵ ਅਤੇ ਲਗਭਗ 195 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments