Covid vaccination schedule of Patiala 21 October

October 20, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 2 ਹਜਾਰ 760 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਵੀਰਵਾਰ ਨੂੰ ਕੋਵਿਡ ਟੀਕਾਕਰਨ ਲਈ ਲੱਗਣਗੇ ਵਿਸ਼ੇਸ਼ ਮੈਗਾ ਕੈਂਪ

ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਣ

ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 20 ਅਕਤੂਬਰ  (       )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2,760 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 11 ਹਾਜਰ 078 ਹੋ ਗਈ ਹੈ।ਜਿਸ ਵਿਚ ਕੋਈ ਦੀ ਸੈਕਿੰਡ ਡੋਜ ਲਗਵਾਉਣ ਵਾਲਿਆ ਦੀ ਗਿਣਤੀ 3 ਲੱਖ 81 ਹਜਾਰ 595 ਹੈ।

ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 21 ਅਕਤੂਬਰ ਦਿਨ ਵੀਰਵਾਰ  ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਮੈਗਾਡਰਾਈਵ ਮੁਹਿੰਮ ਤਹਿਤ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਮੋਦੀਖਾਨਾ ਨੇੜੀ ਮੌਤੀ ਬਾਗ ਗੁਰੂਦੁਆਰਾ ਸਾਹਿਬ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਗੋਪਾਲ ਭਵਨ ਅਤੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਜੁਡੀਸ਼ੀਅਲ ਕੰਪਲੈਕਸ ਅਤੇ ਮੋਬਾਇਲ ਵੈਨ, ਰਾਜਪੁਰਾ  ਦੇ ਕੁਲਦੀਪ ਨਗਰ ਐਮ.ਸੀ ਆਫਿਸ, ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 60 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1592 ਕੋਵਿਡ ਰਿਪੋਰਟਾਂ ਦੋ ਕੋਵਿਡ ਪੋਜਟਿਵ ਪਾਏ ਗਏ ਹਨ ਜੋ ਕਿ ਦੋਨੋਂ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48917 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਅੱਜ ਕਿਸੇ ਵੀ ਮਰੀਜ ਦੇ ਕੋਵਿਡ ਤੋਂ ਠੀਕ ਨਾ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47538 ਹੀ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 21 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 622 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,83,588 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,917 ਕੋਵਿਡ ਪੋਜਟਿਵ, 9,34,343 ਨੈਗੇਟਿਵ ਅਤੇ ਲਗਭਗ 328 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।