Covid vaccination schedule of Patiala 24 November

November 23, 2021 - PatialaPolitics

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 3858 ਨਾਗਰਿਕਾਂ ਨੇ ਲਗਵਾਏ ਟੀਕੇ।
ਘਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 4835 ਘਰਾਂ ਦਾ ਦੋਰਾ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਪੰਜ ਕੋਵਿਡ ਕੇਸ ਅਤੇ 13 ਡੇਂਗੁ ਡੇ ਕੇਸ ਹੋਏ ਰਿਪੋਰਟ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ ।
ਪਟਿਆਲਾ 23 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3858 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 07 ਹਜਾਰ 124 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 57 ਪਿੰਡਾ ਵਿੱਚ 4835 ਘਰਾਂ ਦਾ ਦੋਰਾ ਕੀਤਾ, ਜਿਸ ਦੋਰਾਨ 902 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਨ੍ਹਾਂ ਵਿਚੋ 417 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 1536 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋ 1119 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ। ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 1536 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 24 ਨਵੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ ਐਮ ਡਬਲਿਉ ਰੇਲਵੇ ਹਸਪਤਾਲ, ਪੁਲਿਸ ਲਾਈਨਜ, ਬਹਾਵਲਪੁਰ ਪੈਲੇਸ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਦਰਦੀ ਕਲੋਨੀ, ਪ੍ਰਤਾਪ ਨਗਰ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਬਨਵਾੜੀ ਵਾਰਡ ਨੰਬਰ 10, ਨਿਉ ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾਂ ਵਿੱਚ ਘਰ ਘਰ ਦਸਤਕ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1473 ਕੋਵਿਡ ਰਿਪੋਰਟਾਂ ਵਿਚੋਂ ਪੰਜ ਕੋਵਿਡ ਪਾਜੇਟਿਵ ਕੇਸ ਪਾਏ ਗਏ ਹਨ ਹੈ ਜਿਹਨਾਂ ਵਿਚੋਂ ਤਿੰਨ ਪਟਿਆਲਾ ਅਤੇ ਦੋ ਬਲਾਕ ਹਰਪਾਲਪੁਰ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48954 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47582 ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੋਤਾਂ ਦੀ ਗਿਣਤੀ 1359 ਹੀ ਹੈ ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੂਮੀਤ ਸਿੰਘ ਨੇਂ ਕਿਹਾ ਕਿ ਅੱਜ ਜਿਲ੍ਹੇ ਵਿੱਚ 13 ਡੇਂਗੁ ਦੇ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 06 ਪਟਿਆਲਾ ਸ਼ਹਿਰ, 03 ਨਾਭਾ ਅਤੇ ਅਤੇ 04 ਪੇਂਡੂ ਖੇਤਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ ਵਿੱਚ ਕੁੱਲ ਡੇਂਗੁ ਕੇਸਾਂ ਦੀ ਗਿਣਤੀ 945 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1284 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ੍ਹ ਵਿਚ ਕੋਵਿਡ ਜਾਂਚ ਸਬੰਧੀ 10,34,289 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,954 ਕੋਵਿਡ ਪੋਜਟਿਵ,9,84,458 ਨੈਗੇਟਿਵ ਅਤੇ ਲਗਭਗ 882 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।