Covid vaccination schedule of Patiala 27 November

November 26, 2021 - PatialaPolitics

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਤਹਿਤ 3637 ਨਾਗਰਿਕਾਂ ਨੇ ਲਗਵਾਏ ਟੀਕੇ।
ਘਰ ਘਰ ਦਸਤਕ ਮਹਿੰਮ ਤਹਿਤ ਸਿਹਤ ਟੀਮਾ ਵੱਲੋ 3445 ਘਰਾਂ ਦਾ ਦੋਰਾ।
ਕੱਲ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਚਾਰ ਕੋਵਿਡ ਅਤੇ 12 ਡੇਂਗੂ ਕੇਸ ਹੋਏ ਰਿਪੋਰਟ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ ।
ਪਟਿਆਲਾ 26 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3637 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 17 ਹਜਾਰ 141 ਹੋ ਗਈ ਹੈ ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 44 ਪਿੰਡਾ ਦੇ 3445 ਘਰਾਂ ਦਾ ਦੋਰਾ ਕੀਤਾ।ਜਿਸ ਦੋਰਾਨ 721 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।iੲਹਨ੍ਹਾਂ ਵਿਚੋ 482 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 1394 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚਂੋ 1124 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।iੲਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 1606 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 27 ਨਵੰਬਰ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਥਾਪਰ ਕਲਜ, ਮੋਦੀਖਾਨਾ ਨੇੜੇ ਮੋਤੀ ਬਾਗ ਗੁਰੂਦੁਆਰਾ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਰਾਮ ਆਸ਼ਰਮ,ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਬਾਲਮਿਕੀ ਬਸਤੀ, ਬਾਲਮੀਕ ਮੰਦਰ, ਕੰਡਾ ਬਸਤੀ, ਹਰੀਜਨ ਬਸਤੀ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਫੋਕਲ ਪੁਆਇੰਟ ਵਾਰਡ ਨੰਬਰ 2, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾਂ ਵਿੱਚ ਘਰ ਘਰ ਦਸਤਕ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 11508 ਕੋਵਿਡ ਰਿਪੋਰਟਾਂ ਵਿਚੋਂ ਚਾਰ ਕੋਵਿਡ ਪਾਜੇਟਿਵ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48967 ਹੋ ਗਈ ਹੈ ਅਤੇ ਮਿਸ਼ਨ ਫਤਿਹ ਤਹਿਤ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47585 ਹੋ ਗਈ ਹੈ ।ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੋਤਾਂ ਦੀ ਗਿਣਤੀ 1360 ਹੀ ਹੈ।
ਜਿਲ੍ਹਾਂ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਅੱਜ ਜਿਲ਼੍ਹੇ ਵਿਚ 12 ਡੇਂਗੂ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 10 ਸ਼ਹਿਰੀ ਅਤੇ 02 ਪੇਂਡੁ ਏਰੀਏ ਨਾਲ ਸਬੰਧਤ ਹਨ। ਜਿਸ ਨਾਲ ਜਿਲੇ ਵਿੱਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 970 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1451 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,37,329 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48967 ਕੋਵਿਡ ਪੋਜਟਿਵ,9,87,369 ਨੈਗੇਟਿਵ ਅਤੇ ਲਗਭਗ 993 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।