Covid vaccination schedule of Patiala 31 October

October 30, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 3675 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਜਿਲ੍ਹੇ ਵਿੱਚ ਕੋਈ ਵੀ ਕੇਸ ਕੋਵਿਡ ਪੋਜੀਟਿਵ ਨਹੀਂ ਹੋਇਆ ਰਿਪੋਰਟ

36 ਡੇਂਗੁ ਦੇ ਨਵੇਂ ਕੇਸ ਹੋਏ ਰਿਪੋਰਟ  : ਸਿਵਲ ਸਰਜਨ

ਪਟਿਆਲਾ 30  ਅਕਤੂਬਰ  (    ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3675  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 42 ਹਜਾਰ 486 ਹੋ ਗਈ ਹੈ। ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 31  ਅਕਤੂਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਹਾਉਸ ਨੰਬਰ 49 ਮਥੁਰਾ ਕਲੋਨੀ, ਮਾਤਾ ਸਾਹਿਬ ਕੋਰ ਜੀ ਗੁਰੂਦੁਆਰਾ ਸਾਹਿਬ ਨੋਰਥ ਐਵੀਨਿਉ ਭਾਦਸੋਂ ਰੋਡ, ਮੰਦਰ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਜੀ ਧਾਮੋ ਮਾਜਰਾ, ਮੇਹਰ ਹਸਪਤਾਲ ਬਨਾ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ , ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਪੀ.ਐਚ.ਸੀ. ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਅਧੀਨ ਆਉਂਦੇ 20 ਦੇ ਕਰੀਬ ਤੰਦਰੁਸਤ ਸਿਹਤ ਕੇਂਦਰਾ ਵਿੱਚ ਵੀ ਕੋਵਿਡ ਟੀਕਾਕਰਨ ਹੋਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1601 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ  ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48927 ਹੀ ਹੈ ਅਤੇ  ਮਿਸ਼ਨ ਫਹਿਤ ਤਹਿਤ ਇੱਕ ਹੋਰ ਮਰੀਜ ਕੋਵਿਡ ਤੋਂ ਠੀਕ   ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਵੀ 47559  ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 10 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 36 ਨਵਂ ਕੇਸ ਰਿਪੋਰਟ ਹੋਏ ਹਨ ਜਿਨ੍ਹਾ ਵਿਚੋ 22 ਕੇਸ ਸ਼ਹਿਰੀ ਏਰੀਏ ਨਾਲ ਅਤੇ 14 ਕੇਸ ਪਿੰਡਾ ਨਾਲ ਸਬੰਧਤ ਹਨ। ਕੁੱਲ ਕੇਸਾਂ ਦੀ ਗਿਣਤੀ 608 ਹੋ ਗਈ ਹੈ।

 

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1561 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,02,967 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,927 ਕੋਵਿਡ ਪੋਜਟਿਵ, 9,53,211 ਨੈਗੇਟਿਵ ਅਤੇ ਲਗਭਗ 829  ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।