Covid vaccination schedule of Patiala for 15 October

October 14, 2021 - PatialaPolitics

ਕੋਵਿਡ ਟੀਕਾਕਰਨ ਕੈਂਪਾ ਵਿੱਚ 6 ਹਜ਼ਾਰ 159 ਨੇ ਲਗਵਾਈ ਕੋਵਿਡ ਵੈਕਸੀਨ।
ਕੱਲ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਅੱਜ ਵੀ ਜਿਲ੍ਹੇ ਵਿੱਚ 3 ਕੋਵਿਡ ਪਾਜੇਟਿਵ ਕੇਸ ਰਿਪੋਰਟ : ਸਿਵਲ ਸਰਜਨ
ਪਟਿਆਲਾ 14 ਅਕਤੂਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਕੈਂਪਾਂ ਵਿੱਚ 6 ਹਜ਼ਾਰ 159 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 91 ਹਜ਼ਾਰ 917 ਹੋ ਗਈ ਹੈ। ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 15 ਅਕਤੂਬਰ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਜਿੰਦਰਾ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ, ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ, ਸਮਾਣਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿਹਤ ਕੇਂਦਰ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1553 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋਂ 3 ਕੋਵਿਡ ਪੋਜਟਿਵ ਕੇਸ ਪਾਏ ਗਏ।ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਿਤ ਹਨ, ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48904 ਹੋ ਗਈ ਹੈ।ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਕੁੱਲ ਵਿਅਕਤੀਆਂ ਦੀ ਗਿਣਤੀ 47535 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 11 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1501 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,77,014 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋਂ ਜਿਲ੍ਹਾ ਪਟਿਆਲਾ ਦੇ 48904 ਕੋਵਿਡ ਪੋਜਟਿਵ, 9,27,050 ਨੈਗੇਟਿਵ ਅਤੇ ਲਗਭਗ 1060 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।