Patiala Politics

Patiala News Politics

Covid vaccination schedule of Patiala for 2 December

ਕੋਵਿਡ ਟੀਕਾਕਰਣ ਕੈਂਪਾ ਵਿੱਚ 2742 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ,
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਇਕ ਕੋਵਿਡ ਪੋਜੀਟਿਵ ਅਤੇ ਤੇਰਾਂ ਡੇਂਗੂ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 01 ਦਸੰਬਰ ( ) ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2742 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 32 ਹਜਾਰ 504 ਹੋ ਗਈ ਹੈ।
ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 02 ਦਸੰਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਜੁਝਾਰ ਨਗਰ, ਆਰੀਆ ਸਮਾਜ, ਸੂਲਰ, ਸਿਟੀ ਬਰਾਂਚ, ਅਨੰਦ ਨਗਰ ਬੀ,ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1226 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ, ਜ਼ੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ। ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,974 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਇਕ ਮਰੀਜ਼ ਠੀਕ ਹੋਣ ਨਾਲ ਕੋਵਿਡ ਤੋਂ ਠੀਕ ਵਾਲੇ ਮਰੀਜਾਂ ਦੀ ਗਿਣਤੀ ਵੀ 47589 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 24 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ।
ਜਿਲਾ ਐਪਡੀਮੋਲੋਜਿਸਟ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਵਿਚ 13 ਡੇਂਗੂ ਕੇਸ ਰਿਪੋਰਟ ਹੋਏ ਹਨ,ਜਿਹਨਾਂ ਵਿਚੋ 09 ਸ਼ਹਿਰੀ ਅਤੇ 04 ਪੇੰਡੂ ਖੇਤਰਾਂ ਨਾਲ ਸਬੰਧਤ ਹਨ।ਜਿਸ ਨਾਲ ਜਿਲੇ ਵਿਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 1003 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1539 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,43,814 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,974 ਕੋਵਿਡ ਪੋਜਟਿਵ,9,93,655 ਨੈਗੇਟਿਵ ਅਤੇ ਲਗਭਗ 1185 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments