Covid vaccination schedule of Patiala for 21 November

November 20, 2021 - PatialaPolitics

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 3554 ਨਾਗਰਿਕਾਂ ਨੇ ਲਗਵਾਏ ਟੀਕੇ।

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸਨਿ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਵੋਟਾਂ ਦੀ ਸੁਧਾਈ ਲਈ ਲੱਗਣ ਵਾਲੇ ਬੂਥ ਲੈਵਲ ਕੈਂਪਾ ਤੇ ਵੀ ਲੱਗਣਗੇ ਕੋਵਿਡ ਟੀਕਾਕਰਨ ਦੇ ਕੈਂਪ।

ਅੱਜ ਵੀ ਜਿਲ੍ਹੇ ਵਿੱਚ ਨਹੀ ਹੋਇਆ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ  : ਸਿਵਲ ਸਰਜਨ ਡਾ. ਪ੍ਰਿੰਸ ਸੋਢੀ

        ਪਟਿਆਲਾ 20 ਨਵੰਬਰ  (       ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3554 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14  ਲੱਖ 98 ਹਜਾਰ 537 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਅੱਜ 19 ਪਿੰਡਾਂ ਦੇ 1770 ਘਰਾਂ ਦਾ ਦੋਰਾ ਕੀਤਾ ਜਿਸ ਦੋਰਾਨ 477 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਨ੍ਹਾਂ ਵਿਚੋ 386 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 698 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋਂ 619 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 1005 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।

                ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ 21 ਨਵੰਬਰ ਦਿਨ ਐਤਵਾਰ ਨੂੰ ਵੋਟਾਂ ਦੀ ਸੁਧਾਈ ਲਈ ਲੱਗਣ ਵਾਲੇ ਬੂਥ ਲੈਵਲ ਕੈਂਪਾ ਵਿੱਚ ਵੀ ਕੋਵਿਡ ਟੀਕਾਕਰਨ ਦੇ ਕੈਂਪ ਲਗਾਏ ਜਾਣਗੇ।ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਮਾਡਲ ਪਬਲਿਕ ਸਕੂਲ, ਹਰਭਗਵਾਨ ਸਕੂਲ ਅਤੇ ਆਫੀਸਰ ਕਲੋਨੀ, ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਹਰੀਜਨ ਬੱਸਤੀ ਅਤੇ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਬੈਂਕ ਸਟਰੀਟ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਜਨਤਾ ਸਕੂਲ ਵਾਰਡ ਨੰਬਰ 28 ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਜਿਹਨਾਂ ਪਿੰਡਾਂ ਵਿੱਚ ਵੋਟਾਂ ਦੀ ਸੁਧਾਈ ਲਈ ਬੂਥ ਲ਼ੈਵਲ ਕੈਂਪ ਲਗਾਏ ਜਾਣੇ ਹਨ,ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

        ਅੱਜ ਜਿਲੇ ਵਿੱਚ ਪ੍ਰਾਪਤ 726 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪਾਜੇਟਿਵ ਕੇਸ ਨਹੀ ਪਾਇਆ ਗਿਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48947 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 47581 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 07  ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

 ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੂਮੀਤ ਸਿੰਘ ਨੇ ਕਿਹਾ ਕਿ ਅੱਜ ਜਿਲ੍ਹੇ ਵਿੱਚ 08 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 05 ਸ਼ਹਿਰੀ ਖੇਤਰ ਅਤੇ 03 ਪੇਂਡੁ ਖੇਤਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਦੇ ਕੁੱਲ ਕੇਸਾਂ ਦੀ ਗਿਣਤੀ 903 ਹੋ ਗਈ ਹੈ।

                                ਸਿਹਤ  ਵਿਭਾਗ  ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1293 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,31,058  ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48947 ਕੋਵਿਡ ਪੋਜਟਿਵ,9,81,349 ਨੈਗੇਟਿਵ ਅਤੇ ਲਗਭਗ 762 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।