Patiala Politics

Patiala News Politics

Covid vaccination schedule of Patiala for 22 October

ਕੋਵਿਡ ਟੀਕਾਕਰਣ ਕੈਂਪਾ ਵਿੱਚ 4 ਹਜਾਰ 464 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸ਼ੁਕਰਵਾਰ ਨੂੰ ਕੋਵਿਡ ਟੀਕਾਕਰਨ ਲਈ ਲੱਗਣਗੇ ਵਿਸ਼ੇਸ਼ ਮੈਗਾ ਕੈਂਪ।
ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਣ।
ਅੱਜ ਜਿਲ੍ਹੇ ਵਿੱਚ ਕੋਈ ਵੀ ਕੇਸ ਨਹੀਂ ਹੋਇਆ ਰਿਪੋਰਟ : ਸਿਵਲ ਸਰਜਨ

ਪਟਿਆਲਾ 21 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4464 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 15 ਹਾਜਰ 542 ਹੋ ਗਈ ਹੈ।ਜਿਸ ਵਿਚ ਕੋਈ ਦੀ ਸੈਕਿੰਡ ਡੋਜ ਲਗਵਾਉਣ ਵਾਲਿਆ ਦੀ ਗਿਣਤੀ 3 ਲੱਖ 83 ਹਜਾਰ 660 ਹੈ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 22 ਅਕਤੂਬਰ ਦਿਨ ਸ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਮੈਗਾਡਰਾਈਵ ਮੁਹਿੰਮ ਤਹਿਤ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਮੋਦੀਖਾਨਾ ਨੇੜੀ ਮੌਤੀ ਬਾਗ ਗੁਰੂਦੁਆਰਾ ਸਾਹਿਬ,ਸ਼ਿਵ ਮੰਦਰ ਦੀਨ ਦਿਆਲ ਉਪਾਦਿਆ ਨਗਰ ਨੇੜੇ ਐਸ.ਐਸ.ਟੀ ਨਗਰ,ਧਰਮਸ਼ਾਲਾ ਢੇਹਾ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਜੁਝਾਰ ਨਗਰ, ਬਿਸ਼ਨ ਨਗਰ, ਸਿਕਲੀਗਰ ਬਸਤੀ, ਸਮਾਣਾ ਦੇ ਸਹਾਰਾ ਕਲੱਬ ਅਤੇ ਸਿਵਲ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਪਟੇਲ ਕਾਲਜ਼, ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 60 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 907 ਕੋਵਿਡ ਰਿਪੋਰਟਾਂ ਵਿਚੋ ਕੋਈ ਵੀ ਕੇਸ ਕੋਵਿਡ ਪੋਜਟਿਵ ਨਹੀਂ ਪਾਇਆ ਗਿਆ, ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48917 ਹੀ ਹੈ ।ਮਿਸ਼ਨ ਫਹਿਤ ਤਹਿਤ ਅੱਜ 1 ਮਰੀਜ ਦੇ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47539 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਪਿੰਡ ਬਠੋਣੀਆਂ ਤੋਂ ਭੇਜੇ 20 ਸੈਂਪਲਾਂ ਵਿਚੋ 14 ਕੇਸਾਂ ਦੀ ਰਿਪੋਰਟ ਪਾਜੇਟਿਵ ਪਾਈ ਗਈ ਹੈ।ਇਸ ਤੋ ਇਲਾਵਾ 17 ਹੋਰ ਡੇਂਗੂ ਦੇ ਕੇਸ ਜਿਲ੍ਹੇ ਦੇ ਵੱਖ ਵੱਖ ਖੇਤਰਾ ਵਿਚੋ ਰਿਪੋਰਟ ਹੋਣ ਨਾਲ ਅੱਜ ਦੇ ਕੁੱਲ ਕੇਸਾ ਦੀ ਗਿਣਤੀ 31 ਹੋ ਗਈ ਹੈ ਅਤੇ ਜਿਲ੍ਹੇ ਵਿਚ ਹੁਣ ਤੱਕ ਦੇ ਕੁਲ ਡੇਂਗੂ ਕੇਸਾ ਦੀ ਗਿਣਤੀ 281 ਹੈ, ਜਿਸ ਵਿਚੋ 208 ਕੇਸ ਸ਼ਹਿਰੀ ਏਰੀਏ ਨਾਲ ਅਤੇ 73 ਕੇਸ ਪੇਂਡੂ ਏਰੀਏ ਨਾਲ ਸਬੰਧਤ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1725 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,85,313 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,917 ਕੋਵਿਡ ਪੋਜਟਿਵ, 9,35,250 ਨੈਗੇਟਿਵ ਅਤੇ ਲਗਭਗ 1146 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Facebook Comments