Covid vaccination schedule of Patiala for 24 October

ਕੋਵਿਡ ਟੀਕਾਕਰਣ ਕੈਂਪਾਂ ਵਿੱਚ 6 ਹਜਾਰ 309 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਲਈ ਲੱਗਣਗੇ ਵਿਸ਼ੇਸ਼ ਮੈਗਾ ਕੈਂਪ।
ਅੱਜ ਜਿਲ੍ਹੇ ਵਿੱਚ 02 ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 23 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 6309 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 24 ਹਾਜਰ 254 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 24 ਅਕਤੂਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਮੈਗਾਡਰਾਈਵ ਮੁਹਿੰਮ ਤਹਿਤ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸ੍ਰੀ ਤੁੰਗਨਾਥ ਮੰਦਰ ਰਾਜਪੁਰਾ ਰੋਡ, ਸਮਾਣਾ ਦੇ ਸਿਵਲ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਪਟੇਲ ਕਾਲਜ਼, ਘਨੌਰ ਦੇ ਸਰਕਾਰੀ ਸਕੂਲ, ਕਮਿਉਨਿਟੀ ਸਿਹਤ ਕੇਂਦਰ ਪਾਤੜਾਂ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਲਗਭਗ 40 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ।fੲਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1799 ਕੋਵਿਡ ਰਿਪੋਰਟਾਂ ਵਿਚੋ 02 ਕੇਸ ਕੋਵਿਡ ਪੋਜਟਿਵ ਪਾਏ ਗਏ, ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ, ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48921 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਅੱਜ 2 ਮਰੀਜ ਦੇ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47545 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 18 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੁਲ 60 ਦੇ ਕਰੀਬ ਡੇਂਗੂ ਪਾਜੇਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਜਿਲ੍ਹੇ ਵਿਚ ਕੁਲ ਡੇਂਗੂ ਕੇਸਾ ਦੀ ਗਿਣਤੀ 386 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1531 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,88,555 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,921 ਕੋਵਿਡ ਪੋਜਟਿਵ, 9,38,792 ਨੈਗੇਟਿਵ ਅਤੇ ਲਗਭਗ 842 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Facebook Comments