Patiala Politics

Patiala News Politics

Covid vaccination schedule of Patiala for 25 December

ਸਿਵਲ ਸਰਜਨ ਨੇ ਕੋਵਿਡ ਟੀਕਾਕਰਨ ਦੀ ਜਾਗਰੂਕਤਾ ਵੈਨ ਨੁੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ।
ਸ਼ਹਿਰੀ ਅਤੇ ਪੇਂਡੁ ਖੇਤਰਾਂ ਵਿੱਚ ਲੋਕਾਂ ਨੂੰ ਕੋਵਿਡ ਟੀਕਾਕਰਨ ਸਬੰਧੀ ਕਰੇਗੀ ਜਾਗਰੂਕ ।
ਅੱਜ ਜਿਲ੍ਹੇ ਵਿੱਚ ਪੰਜ ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ।
ਕੋਵਿਡ ਟੀਕਾਕਰਨ ਕੈਂਪਾ ਵਿੱਚ 3025 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਪਟਿਆਲਾ 24 ਦਸੰਬਰ ( ) ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵੱਲੋਂ ਘਰ ਘਰ ਦਸਤਕ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਦੀ ਜਾਗਰੂਕਤਾ ਭੇਜੀ ਜਾਗਰੂਕਤਾ ਵੈਨ ਨੁੰ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਵੱਲੋਂ ਦਫਤਰ ਸਿਵਲ ਸਰਜਨ ਤੋਂ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ।ਇਸ ਮੌਕੇ ਉਹਨਾਂ ਨਾਲ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ , ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ, ਡਾ. ਰੂਪਨਦੀਪ ਕੋਰ, ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੋਰ, ਗੀਤਾ ਰਾਣੀ ਵੀ ਸ਼ਾਮਲ ਸਨ।ਉਹਨਾਂ ਕਿਹਾ ਕਿ ਕੋਵਿਡ ਵੈਕੀਨੇਸ਼ਨ ਦੀ ਜਾਗਰੂਤਾ ਸਬੰਧੀ ਫਲ਼ੈਕਸ ਬੈਨਰਾ ਅਤੇ ਆਡੀਓ ਵੀਜਿੁਅਲ ੲੈਡ ਰਾਹੀ ਲੈਸ ਇਹ ਵੈਨ 29 ਦਸੰਬਰ ਤੱਕ ਜਿਲੇ੍ਹ ਦੇ ਸ਼ਹਿਰੀ ਤੇਂ ਪੇਂਡੁ ਖੇਤਰਾਂ ਵਿੱਚ ਜਾ ਕੇ ਜਿਥੇ ਲੋਕਾਂ ਨੂੰ ਕੋਵਿਡ ਟੀਕਾਕਰਨ ਦੀ ਮੱਹਤਤਾ ਬਾਰੇ ਜਾਗਰੁਕ ਕਰੇਗੀ, ਨਾਲ ਹੀ ਵੈਨ ਵਿੱਚ ਤੈਨਾਤ ਸਿਹਤ ਟੀਮ ਵੱਲੋ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ।ਉਹਨਾਂ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਇਸ ਵੈਨ ਦਾ ਵੱਧ ਤੋਂ ਵੱਧ ਲਾਭ ਉਠਾਉਣ।ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 3025 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16 ਲੱਖ 15 ਹਜਾਰ 859 ਹੋ ਗਈ ਹੈ। ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 25 ਦਸੰਬਰ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਵਾਲਮਿਕੀ ਮੰਦਰ ਸੰਜੇ ਕਲੋਨੀ, ਦਫਤਰ ਵਰੂਣ ਜਿੰਦਲ ਜੋੜੀਆਂ ਭੱਠੀਆ, ਮੋਦੀਖਾਨਾ ਸਾਹਮਣੇ ਮੋਤੀ ਬਾਗ ਗੁਰੂਦੁਆਰਾ ਸਾਹਿਬ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ. ਡਬਲਿਯੂ. ਸਕੂਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1124 ਕੋਵਿਡ ਰਿਪੋਰਟਾਂ ਵਿਚੋਂ ਪੰਜ ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਹਨਾਂ ਵਿਚੋਂ ਇੱਕ ਬਲਾਕ ਕਾਲੋਮਾਜਰਾ ਅਤੇ ਚਾਰ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,027 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਕੋਵਿਡ ਤੋਂ 01 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47639 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 26 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ।
ਜਿਲ੍ਹਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਦਸੰਬਰ ਮਹੀਨੇ ਦੋਰਾਣ ਹਾਈ ਰਿਸਕ ਮੁਲਕਾਂ ਵਿਚੋਂ ਪਟਿਆਲਾ ਜਿਲ੍ਹੇ ਵਿੱਚ ਆਏ 305 ਵਿਦੇਸ਼ੀ ਯਾਤਰੀ ਜਿਨਾਂ ਨੂੰ ਘਰਾਂ ਵਿਚ ਕੁਆਰਨਟੀਨ ਰੱਖਦੇ ਹੋਏ ਅੱਠਵੇਂ ਦਿਨ ਮੁੜ ਟੈਸਟ ਕੀਤਾ ਜਾ ਰਿਹਾ ਹੈ ਵਿਚੋਂ ਹੁਣ ਤੱਕ ਕੀਤੇ 181 ਟੈਸਟਾ ਵਿੱਚੋਂ ਦੋ ਪੋਜਟਿਵ ਪਾਏ ਗਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1142 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,77,585 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,027 ਕੋਵਿਡ ਪੋਜਟਿਵ,10,27,901 ਨੈਗੇਟਿਵ ਅਤੇ ਲਗਭਗ 657 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Facebook Comments