Covid vaccination schedule of Patiala for 25 November

November 24, 2021 - PatialaPolitics

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 2355 ਨਾਗਰਿਕਾਂ ਨੇ ਲਗਵਾਏ ਟੀਕੇ।
ਘਰ ਘਰ ਦਸਤਕ ਮਹਿੰਮ ਤਹਿਤ ਸਿਹਤ ਟੀਮਾ ਵੱਲੋ 1189 ਘਰਾਂ ਦਾ ਦੋਰਾ।
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਚਾਰ ਕੋਵਿਡ ਕੇਸ ਹੋਏ ਰਿਪੋਰਟ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ ।
ਪਟਿਆਲਾ 24 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2355 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 09 ਹਜਾਰ 479 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ 27 ਪਿੰਡਾਂ ਸਿਹਤ ਟੀਮਾਂ 1189 ਘਰਾਂ ਦਾ ਦੋਰਾ ਕੀਤਾ।ਜਿਸ ਦੋਰਾਨ 636 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਹਨ੍ਹਾਂ ਵਿਚੋ 215 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 976 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚਂੋ 548 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 763 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 25 ਨਵੰਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਮੌਤੀ ਬਾਗ ਗੁਰੂਦੁਆਰਾ ਸਕੂਲ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਬਾਲਮਿਕੀ ਮੁੱਹਲਾ ਅਤੇ ਜੈਨ ਮੁੱਹਲਾ ,ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਗਾਂਧੀ ਕਲੋਨੀ, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾਂ ਵਿੱਚ ਘਰ ਘਰ ਦਸਤਕ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1464 ਕੋਵਿਡ ਰਿਪੋਰਟਾਂ ਵਿਚੋਂ ਚਾਰ ਕੋਵਿਡ ਪਾਜੇਟਿਵ ਕੇਸ ਪਾਇਆ ਗਿਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48958 ਹੋ ਗਈ ਹੈ ਅਤੇ ਮਿਸ਼ਨ ਫਤਿਹ ਤਹਿਤ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47582 ਹੀ ਹੈ।ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 17 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਗਿਣਤੀ 1359 ਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1396 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,34,289 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48958 ਕੋਵਿਡ ਪੋਜਟਿਵ,9,85,913 ਨੈਗੇਟਿਵ ਅਤੇ ਲਗਭਗ 814 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।