Patiala Politics

Patiala News Politics

Covid vaccination schedule of Patiala for 29 October

ਕੋਵਿਡ ਟੀਕਾਕਰਣ ਕੈਂਪਾ ਵਿੱਚ 2729 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਲਈ ਲੱਗਣਗੇ ਕੈਂਪ ।
ਅੱਜ ਜਿਲ੍ਹੇ ਵਿੱਚ ਕੋਈ ਵੀ ਕੇਸ ਕੋਵਿਡ ਪੋਜੀਟਿਵ ਨਹੀਂ ਹੋਇਆ ਰਿਪੋਰਟ : ਸਿਵਲ ਸਰਜਨ

ਪਟਿਆਲਾ 28 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2729 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 36 ਹਾਜਰ 678 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੁਆਰਾ ਇੱਕੋ ਛੱਤ ਹੇਠਾ ਲੋਕਾ ਨੂੰ ਸੁਵਿਧਾ ਕੈਂਪਾ ਰਾਹੀਂ ਦਿੱਤੀਆਂ ਜਾਣ ਵਾਲੀਆ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਪਟਿਆਲਾ, ਨਾਭਾ, ਸਮਾਣਾ, ਰਾਜਪੁਰਾ ਅਤੇ ਘਨੌਰ ਵਿਖੇ ਲਗਾਏ ਸੁਵਿਧਾ ਕੈਂਪਾ ਵਿਚ ਕੋਵਿਡ ਟੀਕਾਕਰਨ ਦੇ ਕੈਂਪ ਵੀ ਲਗਾਏ ਗਏ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 29 ਅਕਤੂਬਰ ਦਿਨ ਸ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਨੰਦ ਨਗਰ-ਬੀ, ਜੁਝਾਰ ਨਗਰ, ਬਿਸ਼ਨ ਨਗਰ, ਸਿਕਲੀਕਰ ਬਸਤੀ, ਸੂਲਰ, ਸਿੱਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਅਗਰਵਾਲ ਧਰਮਸ਼ਾਲਾ, ਅਮਾਮਗੜ੍ਹ ਧਰਮਸ਼ਾਲਾ ਅਤੇ ਗੁਰੂਦੁਆਰਾ ਰਵੀਦਾਸ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਅਰਬਨ ਪ੍ਰਾਈਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਸ਼ਿਵ ਮੰਦਿਰ ਪੁਰਾਣਾਂ ਰਾਜਪੁਰਾ, ਘਨੌਰ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ, ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਤੰਦਰੁਸਤ ਸਿਹਤ ਕੇਂਦਰਾਂ ਸਮੇਤ 70 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ। ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1920 ਕੋਵਿਡ ਰਿਪੋਰਟਾਂ ਹੋਏ ਹਨ, ਜਿਨ੍ਹਾਂ ਵਿਚੋ ਕੋਈ ਵੀ ਕੇਸ ਕੋਵਿਡ ਪੋਜਟਿਵ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48926 ਹੀ ਹੈ। ਮਿਸ਼ਨ ਫਹਿਤ ਤਹਿਤ ਅੱਜ 4 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47555 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 25 ਨਵੇ ਕੇਸ ਰਿਪੋਰਟ ਹੋਏ ਹਨ ਜਿਨ੍ਹਾ ਵਿਚੋ 14 ਕੇਸ ਸ਼ਹਿਰੀ ਏਰੀਏ ਨਾਲ ਅਤੇ 11 ਕੇਸ ਪਿੰਡਾ ਨਾਲ ਸਬੰਧਤ ਹਨ। ਡੇਂਗੂ ਬੁਖਾਰ ਦੀ ਜਾਗਰੂਕਤਾ ਲਈ ਕੋਸ਼ਿਸ਼ਾ ਜਾਰੀ ਹਨ ਅਤੇ ਪੇਡੂ ਇਲਾਕਿਆ ਵਿਚ ਫਲੈਕਸ-ਬੈਨਰ ਤੇ ਪੋਸਟਰ ਆਦਿ ਜਨਤਕ ਥਾਵਾਂ ਤੇ ਲਗਾਕੇ ਲੋਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1538 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,99,785 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,926 ਕੋਵਿਡ ਪੋਜਟਿਵ, 9,49,957 ਨੈਗੇਟਿਵ ਅਤੇ ਲਗਭਗ 902 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Facebook Comments