Covid Vaccination schedule of Patiala for 7 Aug

August 6, 2021 - PatialaPolitics

ਕੱਲ ਦਿਨ ਸ਼ਨੀਵਾਰ ਨੂੰ ਮੈਗਾ ਡਰਾਈਵ ਤਹਿਤ ਕੋਵਿਡ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ। ਕੋਵੀਸ਼ੀਲਡ ਵੈਕਸੀਨ ਨਾਲ ਕੀਤਾ ਜਾਵੇਗਾ ਕੋਵਿਡ ਟੀਕਾਕਰਣ। ਸੰਪੂਰਣ ਟੀਕਾਕਰਨ ਲਈ ਵੈਕਸੀਨ ਦੀਆਂ ਦੋਵੇ ਖੁਰਾਕਾਂ ਜਰੂਰੀ। 06 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ।

ਪਟਿਆਲਾ, 06 ਅਗਸਤ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਕਿਹਾ ਕਿ ਕੁੱਲ ਮਿਤੀ 07 ਅਗਸਤ ਦਿਨ ਸ਼ਨੀਵਾਰ ਨੂੰ ਜਿਲੇ੍ਹ ਦੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਣ ਕਰਣ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਜਿਲ੍ਹੇ ਦੇ ਵੱਖ ਵੱਖ ਕਸਬਿਆਂ, ਵਾਰਡਾਂ, ਗੱਲੀ ਮੁੱਹਲਿਆ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਜਾਣਗੇ। ਉਹਨਾਂ ਕਿਹਾ ਕਿ ਜਿਹਨਾਂ ਨਾਗਰਿਕਾਂ ਨੂੰ ਕੋਵੀਸ਼ੀਲਡ ਵੈਕਸੀਨ ਦਾ ਪਹਿਲਾ ਟੀਕੇ ਨੂੰ ਲੱਗੇ 84 ਦਿਨ ਪੂਰੇ ਹੋ ਚੁੱਕੇ ਹਨ, ਉਹ ਕੋਵੀਸ਼ੀਲਡ ਵੈਕਸੀਨ ਦਾ ਦੂਸਰਾ ਟੀਕਾ ਵੀ ਜਰੂਰ ਲਗਵਾਉਣ ਕਿਓਂਕਿ ਕੋਵਿਡ ਤੋਂ ਪੂਰਨ ਸੁੱਰਖਿਆ ਲਈ ਕੋਵਿਡ ਟੀਕਾਕਰਨ ਦੀਆਂ ਦੋਵੇ ਡੋਜਾਂ ਲਗਵਾਉਣਾ ਜਰੂਰੀ ਹਨ। ਕੁੱਲ ਮਿਤੀ 07 ਅਗਸਤ ਦਿਨ ਸ਼ਨੀਵਾਰ ਨੂੰ ਕੋਵੀਸ਼ੀਲੈਂਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ

ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਸਾਂਝਾ ਸਕੂਲ ਤ੍ਰਿਪੜੀ, ਮਹਿੰਦਰਾ ਕਾਲਜ, ਪੰਜਾਬੀ ਯੁਨਵਿਰਸਿਟੀ, ਥਾਪਰ ਕਾਲਜ ਹਨੁਮਾਨ ਮੰਦਰ ਨੇੜੇ ਅਗਰਸੈਨ ਹਸਪਤਾਲ, ਮੁੱਖ ਦਫਤਰ ਫੂਡ ਕਾਰਪੋਰੇਸ਼ਨ ਇੰਡੀਆ ਸਰਹੰਦ ਰੋਡ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਸੰਤਾ ਦੀ ਕੁਟੀਆ ਸੰਤ ਨਗਰ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਗੁਰੂਦੁਆਰਾ ਸਾਹਿਬ ਤ੍ਰਿਪੜੀ, ਗੁਰੂਦੁਆਰਾ ਸਾਹਿਬ ਅਰਬਨ ਅਸਟੇਟ ਫੇਜ ਇੱਕ, ਰਾਜਪੁਰਾ ਦੇ ਪਟੇਲ ਕਾਲਜ, ਨਾਭਾ ਦੇ ਐਮ.ਪੀ.ਡਬਲਿਊ ਟਰੇਨਿੰਗ ਸੈਂਟਰ, ਰਿਪੁਦਮਨ ਕਾਲਜ, ਸੈਂਟਰਲ ਜੇਲ, ਸਮਾਣਾ ਦੇ ਪਬਲਿਕ ਕਾਲਜ ਅਤੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਨਿਰੰਕਾਰੀ ਭਵਨ, ਘਨੌਰ ਦੇ ਸਰਕਾਰੀ ਸਕੂਲ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਲਗਾਈ ਜਾਵੇਗੀ।ਅੱਜ ਕੁਸ਼ਟ ਆਸ਼ਰਮ ਵਿੱਚ ਲਗਾਏ ਕੈਂਪ ਦਾ ਜਿਲਾਂ ਟੀਕਾਕਰਨ ਅਫਸਰ ਡਾ. ਵੀਨੂ ਗੋਇਲ ਵੱਲੋਂ ਨਿਰੀਖਣ ਕੀਤਾ ਗਿਆ ਜਿਥੇ 79 ਕੋਵਿਡ ਟੀਕਾਕਰਨ ਟੀਕੇ ਲਗਾਏ ਗਏ।