Covid Vaccination Schedule Patiala 30 October

October 29, 2021 - PatialaPolitics

ਜਿਲ੍ਹੇ ਵਿਚ ਕੋਵਿਡ ਸੈਪਲਾ ਦਾ ਅੰਕੜਾ ਹੋਇਆ 10 ਲੱਖ ਤੋ ਪਾਰ।
ਕੋਵਿਡ ਟੀਕਾਕਰਣ ਕੈਂਪਾ ਵਿੱਚ 2133 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਸ਼ਨੀਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਕੋਈ ਵੀ ਕੇਸ ਕੋਵਿਡ ਪੋਜੀਟਿਵ ਨਹੀਂ ਹੋਇਆ ਰਿਪੋਰਟ : ਸਿਵਲ ਸਰਜਨ
ਪਟਿਆਲਾ 29 ਅਕਤੂਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2133 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 38 ਹਾਜਰ 811 ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਭਾਰਤ ਵਿਚ 100 ਕਰੋੜ ਕੋਵਿਡ ਵੈਕਸੀਨ ਦਾ ਟੀਚਾ ਪੂਰਾ ਹੋਣ ਤੇ ਪੰਜਾਬ ਸਿਹਤ ਵਿਭਾਗ ਵਲੋਂ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੋਰਾਨ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਵਲੋਂ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੂੰ ਪਟਿਆਲਾ ਜਿਲ੍ਹੇ ਦੀ ਕੋਵਿਡ ਟੀਕਾਕਰਨ ਦੀ ਵਧੀਆ ਕਾਰਜਗੁਜਾਰੀ ਹੋਣ ਕਾਰਨ ਸਨਮਾਨਿਤ ਕੀਤਾ ਗਿਆ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 30 ਅਕਤੂਬਰ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਮੋਦੀ ਖਾਨਾ ਸਾਹਮਣੇ ਮੋਤੀ ਬਾਗ ਗੁਰੂਦੁਆਰਾ ਸਾਹਿਬ, ਹਨੂੰਮਾਨ ਮੰਦਿਰ ਨੇੜੇ ਅਗਰਸੈਂਨ ਹਸਪਤਾਲ, ਦਰਗਾਹ ਸ਼ਰੀਫ ਚਿਸਤੀ ਸਾਵਰੀ ਨੇੜੇ ਡਵੀਜ਼ਨ ਨੰ: 4 ਲਹੋਰੀ ਗੇਟ, ਜਿਲ੍ਹਾ ਕੋਰਟ ਬਾਰ-ਰੂਮ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਨੰਦ ਨਗਰ-ਬੀ, ਜੁਝਾਰ ਨਗਰ, ਆਰੀਆ ਸਮਾਜ, ਬਿਸ਼ਨ ਨਗਰ, ਸਿਕਲੀਕਰ ਬਸਤੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਿਰੰਕਾਰੀ ਭਵਨ, ਅਮਾਮਗੜ੍ਹ ਧਰਮਸ਼ਾਲਾ, ਅਤੇ ਅਗਰਵਾਲ ਧਰਮਸ਼ਾਲਾ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਅਰਬਨ ਪ੍ਰਾਈਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਆਰੀਆ ਸਮਾਜ ਮੰਦਿਰ ਰਾਜਪੁਰਾ ਟਾਊਂਨ, ਘਨੌਰ ਦੇ ਸਰਕਾਰੀ ਸਕੂਲ, ਅਤੇ ਪਾਤੜਾਂ ਦੇ ਦੁਰਗਾ ਦੱਲ ਹਸਪਤਾਲ, ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਤੰਦਰੁਸਤ ਸਿਹਤ ਕੇਂਦਰਾਂ ਸਮੇਤ 70 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ। ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1554 ਕੋਵਿਡ ਰਿਪੋਰਟਾਂ ਹੋਏ ਹਨ, ਜਿਨ੍ਹਾਂ ਵਿਚੋ ਇੱਕ ਕੇਸ ਕੋਵਿਡ ਪੋਜਟਿਵ ਰਿਪੋਰਟ ਹੋਇਆ। ਜੋ ਕਿ ਪਟਿਆਲਾ ਜਿਲ੍ਹੇ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48927 ਹੀ ਹੈ। ਮਿਸ਼ਨ ਫਹਿਤ ਤਹਿਤ ਅੱਜ 3 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47558 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 10 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 19 ਨਵੇ ਕੇਸ ਰਿਪੋਰਟ ਹੋਏ ਹਨ ਜਿਨ੍ਹਾ ਵਿਚੋ 13 ਕੇਸ ਸ਼ਹਿਰੀ ਏਰੀਏ ਨਾਲ ਅਤੇ 6 ਕੇਸ ਪਿੰਡਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅੱਜ ਡਰਾਈ ਡੇਅ ਐਕਟੀਵਿਟੀ ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵਲੋਂ 32843 ਦੇ ਕਰੀਬ ਘਰਾ ਦਾ ਦੋਰਾ ਕੀਤਾ ਗਿਆ ਜਿਨ੍ਹਾਂ ਵਿਚੋ 452 ਘਰਾਂ ਵਿਚੋ ਲਾਰਵਾ ਪਾਇਆ ਗਿਆ ਅਤੇ 2 ਚਲਾਨ ਵੀ ਕੀਤੇ ਗਏ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1621 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,01,406 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,927 ਕੋਵਿਡ ਪੋਜਟਿਵ, 9,51,510 ਨੈਗੇਟਿਵ ਅਤੇ ਲਗਭਗ 969 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

ਫੋਟੋ ਕੈਪਸ਼ਨ: ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਤੋ ਸਨਮਾਨ ਪ੍ਰਾਪਤ ਕਰਦੇ ਹੋਏ।