Covid:4 deaths reported in Patiala 3 December

December 3, 2020 - PatialaPolitics

ਜਿਲੇ ਵਿੱਚ 58 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

4 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

ਪਟਿਆਲਾ, 3 ਦਸੰਬਰ ( ) ਜਿਲੇ ਵਿੱਚ 58 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2370 ਦੇ ਕਰੀਬ ਰਿਪੋਰਟਾਂ ਵਿਚੋਂ 58 ਕੋਵਿਡ ਪੋਜਟਿਵ ਪਾਏ ਗਏ ਹਨ ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14757 ਹੋ ਗਈ ਹੈ ਮਿਸ਼ਨ ਫਤਿਹ ਤਹਿਤ ਜਿਲੇ ਦੇ 65 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ,ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13816 ਹੋ ਗਈ ਹੈ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 436 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 505 ਹੈ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 58 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 44, ਰਾਜਪੁਰਾ ਤੋਂ 07, ਭਾਦਸੋ ਤੋਂ 01, ਬਲਾਕ ਦੁੱਧਣ ਸਾਧਾਂ ਤੋਂ 01, ਬਲਾਕ ਹਰਪਾਲਪੁਰ 03 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 10 ਪੋਜਟਿਵ ਕੇਸਾਂ ਦੇ ਸੰਪਰਕ ਅਤੇ 48 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਸਰਹਿੰਦੀ ਗੇਟ,ਰਣਵੀਰ ਮਾਰਗ,ਮਾਡਲ ਟਾਊਨ, ਅਰਬਨ ਅਸਟੇਟ ਫੇਜ 1,ਚਿਨਾਰ ਬਾਗ, ਮਜੀਠੀਆਂ ਐਨਕਲੇਵ,ਨਿਊ ਕਰਤਾਰ ਕਲੋਨੀ,ਰਣਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ.ਕਲੋਨੀ, ਗੁਰਬਖਸ਼ ਕਲੋਨੀ,ਸਿਵਲ ਲਾਈਨ,ਵਿਕਾਸ ਕਲੋਨੀ,ਸਨੌਰੀ ਅੱਡਾ, ਡੀ.ਐਮ.ਡਬਲਿਊ.ਕਲੋਨੀ,ਹਰਿੰਦਰ ਨਗਰ,ਡੋਗਰਾ ਮੁਹੱਲਾ,ਘੁੰਮਣ ਨਗਰ,ਪ੍ਰੀਤ ਨਗਰ, ਰੋਜ਼ ਐਵੇਨਿਵੂ, ਗੁਰੂ ਨਾਨਕ ਨਗਰ,ਜ਼ੋਤੀ ਐਨਕਲੇਵ,ਉਪਕਾਰ ਨਗਰ, ਨਿਊ ਮੋਤੀ ਬਾਗ,ਗੁਡ ਅਰਥ ਕਲੋਨੀ,ਏਕਤਾ ਨਗਰ,ਅਮਨ ਨਗਰ, ਰਾਜਪੁਰਾ ਤੋ ਐਸ ਬੀ ਐਸ ਕਲੋਨੀ , ਨੇੜੇ ਆਰੀਆ ਸਮਾਜ ਮੰਦਰ,ਅਮਰਦੀਪ ਕਲੋਨੀ,ਵਿਕਾਸ ਨਗਰ, ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜੇਟਿਵ ਕੇਸਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 436 ਹੋ ਗਈ ਹੈ।ਪਹਿਲਾ ਪਟਿਆਲਾ ਸ਼ਹਿਰ ਦੇ ਮਾਲਵਾ ਕਲੋਨੀ ਦੇ ਰਹਿਣ ਵਾਲੇ 75 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਨਿੱਜੀ ਹਸਪਤਾਲ ਵਿਖੇ ਦਾਖਲ ਸੀ। ਦੂਸਰਾ ਪਟਿਆਲਾ ਦੇ ਪਿੰਡ ਸਨੋਲੀਆਂ ਕਲਾਂ ਦਾ ਰਹਿਣ ਵਾਲਾ 65 ਸਾਲਾ ਬਜੁਰਗ ਜੋ ਕਿ ਸਾਹ ਦੀ ਦਿੱਕਤ ਕਾਰਣ ਹਸਪਤਾਲ ਆੳਦੇ ਸਮੇ ਮੋਤ ਹੋ ਗਈ। ਤੀਸਰੀ ਪਟਿਆਲਾ ਸ਼ਹਿਰ ਦੀ ਪਰਜਾਪਤੀ ਕਲੋਨੀ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਹਾਈਪਰਟੈਂਸ਼ਨ ਦੀ ਮਰੀਜ ਸੀ। ਚੌਥੀ ਨਿਊ ਲਾਲ ਬਾਗ ਕਲੋਨੀ ਦੇ ਰਹਿਣ ਵਾਲੇ 83 ਸਾਲਾਂ ਬਜੁਰਗ ਜੋ ਕਿ ਦਿਲ ਬੀਮਾਰੀ ਅਤੇ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਨਿੱਜੀ ਹਸਪਤਾਲ ਵਿਖੇ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2200 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,47,894 ਸੈਂਪਲ ਲਏ ਜਾ ਚੁੱਕੇ ਹਨਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14757 ਕੋਵਿਡ ਪੋਜਟਿਵ, 2,29,322 ਨੇਗੇਟਿਵ ਅਤੇ ਲੱਗਭਗ 3415 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।