Patiala Politics

Patiala News Politics

Covid:680 case 13 deaths in Patiala 7 May

5079 ਨੇ ਲਗਵਾਈ ਕੋਵਿਡ ਵੈਕਸੀਨ

680 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ

ਪਟਿਆਲਾ, 7 ਮਈ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 5079 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 2,35,127 ਹੋ ਗਿਆ ਹੈ।ਜਿਲਾਂ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਮਿਤੀ 8 ਮਈ ਦਿਨ ਸ਼ਨੀਵਾਰ ਨੁੰ ਵੀ ਜਿਲੇ੍ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤ੍ਰਿਪੜੀ, ਮਾਡਲ ਟਾਉਨ, ਸਮੂਹ ਸਬ ਡਵੀਜਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਅਤੇ ਚੁਨਿੰਦੇ ਤੰਦਰੁਸਤ ਸਿਹਤ ਕੇਂਦਰਾ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ।ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਰਾਧਾ ਸੁਆਮੀ ਸਤਸੰਗ ਭਵਨ,ਕੋਆਪਰੇਟਿਵ ਬੈਂਕ, ਫੋਰਡ ਸ਼ੋਅਰੂਮ ਫੁਆਰਾ ਚੌਂਕ, ਸ਼ਿਵਾਲਿਕ ਸਕੂਲ, ਇੰਡਸਟਰੀਅਲ ਅਸਟੇਟ, ਫੋਕਲ ਪੁਆਇੰਟ,ਨਿਉ ਬੱਸ ਸਟੈਂਡ ਅਰਬਨ ਅਸਟੇਟ,ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ,ਫੋਕਲ ਪੁਆਇੰਟ,ਇੰਡਸਟਰੀਅਲ ਅਸਟੇਟ, ਭਾਦਸੋਂ ਅਤੇ ਸਮਾਣਾ ਦੇ ਰਾਧਾਸੁਆਮੀ ਸਤਸੰਗ ਘਰ ਵਿੱਚ ਵੀ ਆਉਟਰੀਚ ਕੈਂਪ ਵੀ ਲਗਾਏ ਜਾਣਗੇ।

ਅੱਜ ਜਿਲੇ ਵਿੱਚ 680 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4208 ਦੇ ਕਰੀਬ ਰਿਪੋਰਟਾਂ ਵਿਚੋਂ 680 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 37287 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 541 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 31969 ਹੋ ਗਈ ਹੈ।ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4447 ਹੈ।ਜਿਲੇ੍ਹ ਵਿੱਚ 13 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 871 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 680 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 403, ਨਾਭਾ ਤੋਂ 27, ਰਾਜਪੁਰਾ ਤੋਂ 59, ਸਮਾਣਾ ਤੋਂ 26, ਬਲਾਕ ਭਾਦਸੋ ਤੋਂ 20, ਬਲਾਕ ਕੌਲੀ ਤੋਂ 37, ਬਲਾਕ ਕਾਲੋਮਾਜਰਾ ਤੋਂ 36, ਬਲਾਕ ਸ਼ੁਤਰਾਣਾ ਤੋਂ 24, ਬਲਾਕ ਹਰਪਾਲਪੁਰ ਤੋਂ 23, ਬਲਾਕ ਦੁਧਣਸਾਧਾਂ ਤੋਂ 25 ਕੋਵਿਡ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚ 61 ਪੋਜਟਿਵ ਕੇਸ ਕੰਟੈਕਟ ਟਰੇਸਿੰਗ ਦੌਰਾਣ ਅਤੇ 619 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4543 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,68,934 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 37287 ਕੋਵਿਡ ਪੋਜਟਿਵ, 5,28,017 ਨੈਗੇਟਿਵ ਅਤੇ ਲਗਭਗ 3230 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments