Patiala Politics

Patiala News Politics

Covid:Micro Containment zone declared in 2 areas of Patiala

ਜਿਲੇ ਵਿੱਚ 64 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ,

ਦੋ ਏਰੀਏ ਕੀਤੇ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ : ਸਿਵਲ ਸਰਜਨ

ਪਟਿਆਲਾ 4 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 884 ਵਿਅਕਤੀਆਂ ਨੇਂ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ 13 ਸਰਕਾਰੀ ਸਿਹਤ ਸੰਸ਼ਥਾਵਾ ਅਤੇ 4 ਪ੍ਰਾਈਵੇਟ ਹਸਪਤਾਲਾ ਵਿੱਚ 884 ਟੀਕੇ ਲਗਾਏ ਗਏ । ਜਿਹਨਾਂ ਵਿੱਚੋੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 421 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ

ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਅੱਜ ਜਿਲੇ ਵਿੱਚ 64 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2478 ਦੇ ਕਰੀਬ ਰਿਪੋਰਟਾਂ ਵਿਚੋਂ 64 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,403 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 39 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,333 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 547 ਹੈ ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 64 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 28, ਨਾਭਾ ਤੋਂ 01, ਰਾਜਪੁਰਾ ਤੋਂ 15,ਸਮਾਣਾ ਤੋਂ 02, ਬਲਾਕ ਭਾਦਸੋਂ ਤੋਂ 03, ਬਲਾਕ ਕੌਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 04, ਬਲਾਕ ਸ਼ੁਤਰਾਣਾਂ ਤੋਂ 04 ਅਤੇ ਬਲਾਕ ਦੁਧਣ ਸਾਂਧਾਂ ਤੋਂ 03 ਕੇਸ ਰਿਪੋਰਟ ਹੋਏ ਹਨ। ਇਹਨਾਂ ਕੇਸਾਂ ਵਿੱਚੋਂ 16 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 48 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਜਿਹਨਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਦੇ 2 ਵਿਦਿਆਰਥੀ ਵੀ ਸ਼ਾਮਿਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ । ਪਟਿਆਲਾ ਸ਼ਹਿਰ ਦੇ ਪ੍ਰਤਾਪ ਨਗਰ ਦੇ ਡੀ ਬਲਾਕ ਵਿਚ 8 ਕੇਸ ਪੋਜਟਿਵ ਆਉਣ ਕਾਰਨ ਤਕਰੀਬਨ 18 ਘਰਾਂ ਦੇ ਏਰੀਏ ਅਤੇ ਦੀਪ ਨਗਰ ਦੀ ਗਲੀ ਨੰ: 3 ਵਿਚ 5 ਕੇਸ ਪੋਜਟਿਵ ਆਉਣ ਕਾਰਨ ਤਕਰੀਬਨ 6 ਘਰਾਂ ਦੇ ਏਰੀਏ ਨੂੰ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2200 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,66,597 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,403 ਕੋਵਿਡ ਪੋਜਟਿਵ, 3,46,417 ਨੈਗੇਟਿਵ ਅਤੇ ਲੱਗਭਗ 2377 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments