Curfew:Latest orders by Patiala DC 18 March

March 18, 2021 - PatialaPolitics


ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤਰੀ ਕਰਫਿਊ ਦੀ ਸਮਾਂ ਸੀਮਾ ਚ ਵਾਧਾ ਕਰਦਿਆਂ ਤਰੰਤ ਪ੍ਰਭਾਵ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 18 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ।ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ ‘ਤੇ ਪਾਬੰਦੀ ਹੋਵੇਗੀ।
ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।

Join #PatialaHelpline & #PatialaPolitics for latest updates ?