Patiala Politics

Patiala News Politics

Development worth 5.5cr begins at Patiala New Anaj Mandi

ਸਾਬਕਾ ਕੇਂਦਰ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਸਾਨਾਂ ਨੂੰ ਆਪਣੀਆਂ ਜਿਣਸਾਂ ਵੇਚਣ ਲਈ ਕਿਸੇ ਸੰਭਾਵੀ ਮੁਸ਼ਕਿਲ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸਮੁੱਚੇ ਪੰਜਾਬ ਭਰ ਦੀਆਂ ਮੰਡੀਆਂ ਦੇ ਵਿਕਾਸ ਲਈ ਉਲੀਕੇ ਪ੍ਰਾਜੈਕਟ ਤਹਿਤ ਪਟਿਆਲਾ ਦੀ ਨਵੀਂ ਅਨਾਜ ਮੰਡੀ ਵਿਖੇ ਅੱਜ 5.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਅੱਜ ਸ਼ੁਰੂਆਤ ਕਰਵਾਈ।

ਮੰਡੀ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਨ੍ਹਾਂ ਕਾਰਜਾਂ ਵਿੱਚ ਨਵੀਂ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਜਲ ਸਪਲਾਈ, ਸੀਵਰੇਜ, ਮੀਂਹ ਦੇ ਪਾਣੀ ਦੀ ਸੰਭਾਲ ਤੇ ਨਿਕਾਸੀ, ਸੀਵਰੇਜ ਲਾਇਨਾਂ ਦੀ ਸਫ਼ਾਈ ਆਦਿ ਸਮੇਤ ਨਵੇਂ ਸ਼ੈਡਾਂ ਦੀ ਉਸਾਰੀ, ਸੜਕਾਂ, ਚਾਰਦਿਵਾਰੀ, ਫੜਾਂ ਦੀ ਮੁਰੰਮਤ ਤੇ ਵਾਧਾ ਆਦਿ ਸ਼ਾਮਲ ਹਨ। ਇਨ੍ਹਾਂ ਕਾਰਜਾਂ ਦਾ ਜਿਥੇ ਇਸ ਮੰਡੀ ‘ਚ ਆਉਣ ਵਾਲੇ ਕਿਸਾਨਾਂ ਨੂੰ ਲਾਭ ਪੁੱਜੇਗਾ ਉਥੇ ਹੀ ਆੜਤੀਆਂ ਨੂੰ ਵੀ ਫਾਇਦਾ ਹੋਵੇਗਾ।
ਇਨ੍ਹਾਂ ਕੰਮਾਂ ਦਾ ਸਿਹਰਾ ਆੜਤੀਆਂ ਅਤੇ ਕਿਸਾਨਾਂ ਨੂੰ ਦਿੰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਵੱਲੋਂ ਚੁਣੀ ਗਈ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਸ਼ੇਰੂ ਤੇ ਹੋਰ ਮੌਜੂਦ ਸਨ।
ਸ੍ਰੀਮਤੀ ਪਰਨੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਦੀਆਂ 62000 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਵਿੱਚੋਂ ਪਹਿਲੇ ਪੜਾਅ ਹੇਠ 31000 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਗਈ ਹੈ ਅਤੇ ਹੁਣ ਬਾਕੀ ਰਹਿੰਦੀਆਂ ਸੜਕਾਂ ਦੀ ਮੁਰੰਮਤ ਤੇ ਨਵਿਆਉਣ ਦਾ ਕੰਮ ਅਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਸਮੱਸਿਆ ਨਾ ਆਵੇ।
ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਨੂੰ ਮੁੜ ਤੋਂ ਇੱਕ ਨੰਬਰ ਦਾ ਸੂਬਾ ਬਨਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਵਿਤਕਰੇ ਦੇ ਨਵੀਂਆਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਦਿਆਂ ਵਿਤਕਰੇ ਦੀ ਪਿਛਲੇ 10 ਸਾਲ ਹੁੰਦੀ ਰਹੀ ਰਾਜਨੀਤੀ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕੀਤੇ ਜਾਣ ਵਾਲੇ ਸਮਾਗਮਾਂ ਦੀ ਸਾਰਾ ਸਾਲ ਚੱਲਣ ਵਾਲੀ ਲੜੀ ਤੋਂ ਜਾਣੂ ਕਰਵਾਉਂਦਿਆਂ ਸ਼ਿਵਰਾਤਰੀ ਦੀ ਵਧਾਈ ਵੀ ਦਿੱਤੀ।
ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਸ਼ੇਰੂ ਅਤੇ ਹੋਰ ਆੜਤੀਆਂ ਨੇ ਕੀਤੇ ਜਾ ਰਹੇ ਕੰਮਾਂ ਲਈ ਧੰਨਵਾਦ ਕਰਦਿਆਂ ਅਨਾਜ ਮੰਡੀ ‘ਚ ਲੋੜੀਂਦੀਆਂ ਜਰੂਰਤਾਂ ਪੂਰੀਆਂ ਕਰਨ ਲਈ ਇੱਕ ਮੰਗ ਪੱਤਰ ਵੀ ਸੌਂਪਿਆ। ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਪਰਵਿੰਦਰ ਸਿੰਘ ਤੇ ਹਰੀ ਕਿਸ਼ਨ ਗਰਗ ਅਤੇ ਐਸ.ਡੀ.ਓ. ਨਛੱਤਰ ਸਿੰਘ ਨੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਰਾਇਸ ਮਿਲਰਜ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤਰਸੇਮ ਸੈਣੀ, ਮੰਦਰ ਪ੍ਰਧਾਨ ਕ੍ਰਿਸ਼ਨ ਚੰਦ, ਚੇਅਰਮੈਨ ਆੜਤੀ ਐਸੋਸੀਏਸ਼ਨ ਚਰਨ ਦਾਸ ਗੋਇਲ, ਨਰੇਸ਼ ਮਿੱਤਲ, ਖਰਦਮਨ ਰਾਜ ਗੁਪਤਾ, ਅਸ਼ੋਕ ਕੁਮਾਰ ਮੁੱਢੀ, ਲਛਮਨ ਦਾਸ, ਗੁਰਦੀਪ ਸਿੰਘ ਚੀਮਾ, ਗੁਰਮੇਜ ਸਿੰਘ ਭੁਨਰਹੇੜੀ, ਗੁਰਮੀਤ ਸਿੰਘ ਮੋਹਣੀ, ਬਲਵੰਤ ਸਿੰਘ ਸ਼ੇਰਗਿੱਲ, ਸੁਖਦੇਵ ਸਿੰਘ ਮਹਿਤਾ, ਇੰਦਰਜੀਤ ਸਿੰਘ ਬੋਪਾਰਾਏ, ਬਲਵਿੰਦਰਪਾਲ ਸ਼ਰਮਾ, ਗੁਰਜੀਤ ਸਿੰਘ ਗੁਰੀ, ਹਰਮੇਸ਼ ਗੋਇਲ ਡਕਾਲਾ ਅਤੇ ਆੜਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੱਡੀ ਗਿਣਤੀ ‘ਚ ਮੌਜੂਦ ਸਨ।
Facebook Comments