Don’t cover your face while driving in Patiala

February 11, 2018 - PatialaPolitics

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ, ਕਾਰਾਂ ਅਤੇ ਹੋਰ ਗੱਡੀਆਂ ਨੂੰ ਚਲਾਉਣ ਸਮੇਂ ਆਪਣਾ ਮੂੰਹ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ ‘ਤੇ ਪੂਰਨ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਬਲਿਕ ਵੱਲੋਂ ਮੋਟਰ ਸਾਈਕਲ, ਕਾਰਾਂ ਅਤੇ ਹੋਰ ਗੱਡੀਆਂ ਮੂੰਹ ‘ਤੇ ਕੱਪੜਾ, ਰੁਮਾਲ, ਪਰਨਾ ਆਦਿ ਬੰਨ੍ਹ ਕੇ ਚਲਾਈਆਂ ਜਾ ਰਹੀਆਂ ਹਨ। ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਹਿਚਾਣ ਛੁਪਾਉਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਣ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 04 ਅਪ੍ਰੈਲ 2018 ਤੱਕ ਲਾਗੂ ਰਹਿਣਗੇ