Food sampling by DHO team at Nabha Gate Patiala

August 17, 2021 - PatialaPolitics

ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ।

ਪਟਿਆਲਾ 17 ਅਗਸਤ ( ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆਂ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆਂ ਕਰਵਾਉਣ ਦੇ ਮਦੇਨਜਰ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਪਟਿਆਲਾ ਸ਼ਹਿ

ਰ ਵਿੱਚ ਖਾਧ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰਦੇ ਉਥੋਂ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ।ਜਾਣਕਾਰੀ ਦਿੰਦੇ ਜਿਲ੍ਹਾ ਸਿਹਤ ਅਫਸਰ ਡਾ. ਸ਼ੈਲੀ ਜੇਤਲੀ ਨੇਂ ਦੱਸਿਆ ਕਿ ਉਹਨਾਂ ਦੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਗਗਨਦੀਪ ਕੌਰ ਅਤੇ ਕੰਵਰਦੀਪ ਸਿੰਘ ਸ਼ਾਮਲ ਸਨ, ਵੱਲੋ ਪਟਿਆਲਾ ਸ਼ਹਿਰ ਦੇ ਪੁਰਾਨੀ ਅਨਾਜ ਮੰਡੀ ਨੇੜੇ ਨਾਭਾ ਗੇਟ ਵਿਖੇ ਖਾਣਪੀਣ ਵਾਲੀਆਂ ਵਸਤਾਂ ਦੀ ਵਿਕਰੀ ਕਰ ਰਹੇ ਦੁਕਾਨਦਾਰਾਂ ਦੀ ਚੈਕਿੰਗ ਕਰਕੇ ਚਾਰ ਦੁਕਾਨਾਂ ਤੋਂ ਸ਼ਹਿਦ, ਸਰਸੋਂ ਦਾ ਤੇਲ, ਲਾਲ ਮਿਰਚ, ਗਰਮ ਮਸਾਲਾ, ਹਲਦੀ ਪਾਉਡਰ, ਸ਼ੁਗਰ, ਚਾਹ ਪੱਤੀ, ਨਿਉਟਰੀ ਗਟਸ, ਧਨੀਆ ਪਾਉਡਰ, ਪੀਸੀ ਹੋਈ ਲਾਲ ਮਿਰਚ ਆਦਿ ਦੇ ਕੁੱਲ 13 ਸੈਂਪਲ ਭਰੇ ਗਏ ।ਜਿਲ੍ਹਾ ਸਿਹਤ ਅਫਸਰ ਨੇਂ ਦੱਸਿਆਂ ਕਿ ਭੱਰੇ ਗਏ ਇਹਨਾਂ ਸੈਂਪਲਾ ਨੂੰ ਲੈਬਾਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸਬੰਧਤ ਮਾਲਕਾਂ ਖਿਲਾਫ ਫੂਡ ਸੈਫਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੋਕੇ ਫੂਡ ਸੈਫਟੀ ਅਫਸਰਾਂ ਵੱਲੋਂ ਦੁਕਾਨਦਾਰਾਂ ਨੁੰ ਕੋਵਿਡ ਪਰੋਟੋਕੌਲ ਅਪਣਾਉਣ ਅਤੇ ਖਾਧ ਪਦਾਰਥ ਤਿਆਰ ਕਰਨ ਅਤੇ ਵੇਚਣ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਸਬੰਧੀ ਵੀ ਜਾਗਰੂਕ ਕੀਤਾ ਗਿਆ।