Patiala Politics

Patiala News Politics

Free Motiyabind operation for all in Patiala

Free Motiyabind operation for all in Patiala

ਪਟਿਆਲਾ 20 ਨਵੰਬਰ (          ) ਮੁੱਖ ਮੰਤਰੀ ਪੰਜਾਬ ਸਚਰਨਜੀਤ ਸਿੰਘ ਚੰਨੀ ਜੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜਰ ਸੂਬੇ ਭਰ ਵਿੱਚ 26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆਂ ਮੁਕਤ ਅਭਿਆਨ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾਉਹਨਾਂ ਦਸਿਆਂ ਕਿ ਦੱਸਿਆ ਗਿਆ ਅਪਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲਨਾਲ ਆਉਣਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ ਅਤੇ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀਮੁਹਿੰਮ ਨੁੰ ਸਫਲ ਬਣਾਉਣ ਲਈ ਅੱਜ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾਜਤਿੰਦਰ ਕਾਂਸਲ ਵੱਲੋਂ ਜਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਜੂਮ ਮੀਟਿੰਗ ਕਰਕੇ ਉਹਨਾਂ ਨੂੰ ਐਕਸ਼ਨ ਪਲਾਨ ਤਿਆਰ ਕਰਕੇ ਤੁਰੰਤ ਭੇਜਣ ਲਈ ਕਿਹਾ ਗਿਆਉਹਨਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਇਸ ਉਪਰਾਲੇ ਦਾ ਪੂਰਾ ਲਾਭ ਉਠਾਇਆ ਜਾਵੇ

Facebook Comments