Ganda Kheri Children Murder: Mother,lover arrested

March 3, 2021 - PatialaPolitics

ਵਿਕਰਮ ਜੀਤ ਦੁੱਗਲ IPs ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਅਰਸਾ ਕਰੀਬ ਡੇਢ ਸਾਲ ਪਹਿਲਾ ਪਿੰਡ ਖੇੜੀ ਗੰਡਿਆ ਦੇ ਦੋ ਬੱਚੇ ਜਸ਼ਨਦੀਪ ਸਿੰਘ ਉਮਰ 10 ਸਾਲ ਅਤੇ ਹਸਨਦੀਪ ਸਿੰਘ ਉਮਰ 8 ਸਾਲ ਨੂੰ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਅਗਵਾ ਕਰਨ ਸਬੰਧੀ ਇਹਨਾਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਖੇੜੀ ਗੰਡਿਆ ਨੇ ਮੁੱਕਦਮਾ ਨੰ. 67 ਮਿਤੀ 23.07.2019 ਅਧ 365 ਆਈ.ਪੀ.ਸੀ. ਥਾਣਾ ਖੇੜੀ ਗੰਡਿਆ ਦਰਜ ਰਜਿਸਟਰ ਕਰਵਾਇਆ ਸੀ। ਜੋ ਦੋਰਾਨੇ ਤਫਤੀਸ਼ ਇਹਨਾਂ ਬੱਚਿਆਂ ਦੀਆਂ ਲਾਸ਼ਾ ਭਾਖੜਾ ਨਹਿਰ ਨਰਵਾਣਾ ਬ੍ਰਾਂਚ ਵਿੱਚ ਬ੍ਰਾਮਦ ਹੋਈਆ ਸਨ ਅਤੇ ਇਸ ਮੁੱਕਦਮਾ ਵਿੱਚ ਜੁਰਮ 302, 120-ਬੀ ਆਈ.ਪੀ.ਸੀ. ਦਾ ਵਾਧਾ ਕੀਤਾ ਗਿਆ ਸੀ।ਇਸ ਮੁਕੱਦਮਾ ਨੂੰ ਫੇਸ ਕਰਨ ਲਈ ਪੁਲਿਸ ਮੁੱਖੀ ਪਟਿਆਲਾ ਵੱਲੋਂ ਸ੍ਰੀ ਜਸਵਿੰਦਰ ਸਿੰਘ ਟਿਵਾਣਾ ਉਪ ਕਪਤਾਨ ਪੁਲਿਸ ਸਰਕਲ ਘਨੋਰ ਦੀ ਅਗਵਾਈ ਵਿੱਚ ਸਮੇਤ ਇੰਸਪੈਕਟਰ ਕੁਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਇੱਕ ਟੀਮ ਬਣਾਈ ਜੋ ਇਸ ਟੀਮ ਵੱਲੋਂ ਮੁੱਕਦਮਾ ਦੀ ਤਫਤੀਸ਼ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਅਮਲ ਵਿੱਚ ਲਿਆਦੀ ਗਈ। ਕੱਲ੍ਹ ਮਿਤੀ 02.03.2021 ਨੂੰ ਇਸ ਟੀਮ ਨੇ ਕੈਸ ਨੂੰ ਦ੍ਰਿਸ਼ ਕਰਦੇ ਹੋਏ ਇਸ ਮੁਕੱਦਮਾ ਦੇ ਦੋਸ਼ੀ ਬਲਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮਹਿਮਾ ਅਤੇ ਉਸਦੀ ਸਹਿਦੋਸ਼ਣ ਮਨਜੀਤ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਿੰਡ ਖੇੜੀ ਡਿਆ ਨੂੰ ਗ੍ਰਿਫਤਾਰ ਕੀਤਾ।ਜੋ ਦੋਰਾਨੇ ਪੁੱਛ ਗਿੱਛ ਇਹ ਗੱਲ ਸਾਹਮਣੇ ਆਈ ਕਿ ਇਹਨਾਂ ਦੋਨਾਂ ਦੋਸ਼ੀਆਂ (ਮਨਜੀਤ ਕੌਰ ਅਤੇ ਬਲਜੀਤ ਸਿੰਘ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ। ਦੀਦਾਰ ਸਿੰਘ ਜੋ ਕਿ ਬਲਜੀਤ ਸਿੰਘ ਦੀ ਸਕੀ ਮਾਸੀ ਦਾ ਲੜਕਾ ਹੈ ਨੂੰ ਉਸਦੀ ਪਤਨੀ ਮਨਜੀਤ ਕੌਰ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਪਤਨੀ ਮਨਜੀਤ ਕੌਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ਵਜ੍ਹਾ ਕਰਕੇ ਇਨ੍ਹਾਂ ਪਤੀ ਪਤਨੀ ਦਾ ਆਪਸ ਵਿੱਚ ਲੜਾਈ ਝਗੜਾ ਹੋਣ ਕਰਕੇ ਵਿੱਚ ਕਲੇਸ਼ ਰਹਿਣ ਲੱਗ ਪਿਆ। ਜੋ ਹਰ ਰੋਜ ਦੇ ਝਗੜੇ ਅਤੇ ਕਲੇਸ਼ ਤੋਂ ਮਨਜੀਤ ਕੌਰ ਅਤੇ ਬਲਜੀਤ ਸਿੰਘ ਨੇ ਆਪਸ ਵਿੱਚ ਮਿਲਕੇ ਦੀਦਾਰ ਸਿੰਘ ਨੂੰ ਸਬਕ ਸਿਖਾਉਣ ਦੀ ਯੋਜਨਾ ਬਣਾਈ, ਜੋ ਇਸੇ ਯੋਜਨਾ ਤਹਿਤ ਮਿਤੀ 22.07.2019 ਨੂੰ ਮਨਜੀਤ ਕੌਰ ਨੇ ਆਪਣੇ ਪ੍ਰੇਮੀ ਬਲਜੀਤ ਸਿੰਘ ਨਾਲ ਸਲਾਹ ਮਸ਼ਵਰਾ ਕਰਕੇ ਆਪਣੇ ਦੋਹਾਂ ਬੱਚਿਆਂ ਨੂੰ ਕਰੀਬ 8.30 ਵਜੇ ਰਾਤ ਨੂੰ ਕੋਲਡਰਿੰਕ ਮੰਗਵਾਉਣ ਦਾ ਬਹਾਨਾ ਲੱਗਾ ਕੇ ਪਿੰਡ ਖੇੜੀ ਗੰਡਿਆ ਗੁਰਦੁਆਰਾ ਸਾਹਿਬ ਪਾਸ ਭੇਜ ਦਿੱਤਾ ਤੇ ਕਿਹਾ ਕਿ ਉਥੇ ਤੁਹਾਡਾ ਚਾਚਾ ਬਲਜੀਤ ਸਿੰਘ ਇੰਤਜਾਰ ਕਰ ਰਿਹਾ ਹੈ ਉਸਦੇ ਨਾਲ ਚਲੇ ਜਾਓ ਉਹ ਤੁਹਾਨੂੰ ਕੋਲਡਰਿੰਕ ਲੈ ਕੇ ਦੇਵੇਗਾ। ਬਲਜੀਤ ਸਿੰਘ ਦੋਨੋਂ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਾਸੋਂ ਸਕੂਟਰ ਤੇ ਬਿਠਾ ਕੇ ਭਾਖੜਾ ਨਹਿਰ ਤੇ ਲੈ ਗਿਆ, ਜਿੱਥੇ ਉਸ ਨੇ ਗਿਣੀ ਮਿੱਥੀ ਸਾਜਿਸ਼ ਤਹਿਤ ਦੋਹਾਂ ਬੱਚਿਆਂ ਨੂੰ ਨਹਿਰ ਦਖਾਉਣ ਦੇ ਬਹਾਨੇ ਪੱਟਰੀ ਉੱਪਰ ਖੜਾ ਕਰ ਲਿਆ ਅਤੇ ਬੱਚਿਆਂ ਨੂੰ ਨਹਿਰ ਦੇਖਾਉਂਦੀਆਂ ਨੂੰ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਬੱਚਿਆਂ ਦੀ ਮਾਂ ਮਨਜੀਤ ਕੌਰ ਵੱਲੋਂ ਇਹ ਅਫਵਾਹ ਫਲਾਹ ਦਿੱਤੀ ਸੀ ਕਿ ਉਹਨਾਂ ਦੇ ਬੱਚਿਆਂ ਨੂੰ ਕੋਈ ਅਗਵਾਹ ਕਰਕੇ ਲੈ ਗਿਆ ਹੈ। ਜਿਸ ਦੇ ਤਹਿਤ ਉਕਤ ਮੁਕੱਦਮਾ ਦਰਜ ਹੋਇਆ ਸੀ।ਦੁੱਗਲ ਨੇ ਦੱਸਿਆ ਕਿ ਅੱਜ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 05 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅਗਲੀ ਤਫਤੀਸ ਅਮਲ ਵਿੱਚ ਲਿਆਂਦੀ ਜਾ ਰਹੀ ਹੈ।