Patiala Politics

Patiala News Politics

Gurinder Dua joined as PRTC vice-chairman


ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇ ਨਿਯੁਕਤ ਕੀਤੇ ਗਏ ਵਾਇਸ ਚੇਅਰਮੈਨ ਸ. ਗੁਰਿੰਦਰ ਸਿੰਘ ਦੂਆ ਨੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਅਤੇ ਐਮ.ਐਲ.ਏ. ਸ੍ਰੀ ਮਦਨ ਲਾਲ ਜਲਾਲਪੁਰ ਦੀ ਮੌਜੂਦਗੀ ‘ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੀ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਦਿਆਂ ਅਹਿਮ ਅਹੁਦੇ ਦੇ ਕੇ ਹੋਰ ਵਧ-ਚੜ੍ਹਕੇ ਲੋਕ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।
ਲੋਕ ਸਭਾ ਮੈਂਬਰ ਨੇ ਸ. ਦੂਆ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੇ ਪਿਤਾ ਜੀ ਸ. ਭਗਵਾਨ ਸਿੰਘ ਦੂਆ ਇੱਕ ਪੁਰਾਣੇ ਕਾਂਗਰਸੀ ਸਨ ਅਤੇ ਸ. ਦੂਆ ਖ਼ੁਦ ਵੀ ਕਰੀਬ 4 ਦਹਾਕਿਆਂ ਤੋਂ ਲੋਕ ਸੇਵਾ ਨਾਲ ਜੁੜੇ ਹੋਏ ਹਨ, ਜਿਸ ਲਈ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਦੂਆ ਤੇ ਸ੍ਰੀ ਸ਼ਰਮਾ ਮਿਲਕੇ ਅਦਾਰੇ ਨੂੰ ਹੋਰ ਅੱਗੇ ਵਧਾਉਣਗੇ ਤੇ ਪੰਜਾਬ ਵਾਸੀਆਂ ਨੂੰ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਗੇ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ, ਦੇਸ਼ ਤੇ ਪਾਰਟੀ ਲਈ ਨਿਰਸਵਾਰਥ ਸੇਵਾ ਕਰਨ ਵਾਲੇ ਆਪਣੇ ਵਰਕਰਾਂ ਤੇ ਆਗੂਆਂ ਨੂੰ ਹਮੇਸ਼ਾ ਹੀ ਮਾਣ ਸਤਿਕਾਰ ਦਿੰਦੀ ਹੈ, ਜਿਸ ਨਾਲ ਬਾਕੀਆਂ ਦਾ ਵੀ ਹੌਂਸਲਾ ਬਣਿਆਂ ਰਹਿੰਦਾ ਹੈ। ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਹੈ ਉਹ ਕਰਕੇ ਦਿਖਾਇਆ ਹੈ, ਜਿਸ ਲਈ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਸੂਬਾ ਸਰਕਾਰ ਵੱਲੋਂ ਪੂਰੇ ਜਾ ਰਹੇ ਹਨ।
ਸ. ਦੂਆ ਨੇ ਕਾਂਗਰਸ ਪਾਰਟੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਸ ‘ਤੇ ਉਹ ਹਰ ਹਾਲ ਖਰ੍ਹੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਸ੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ, ਸ. ਨਿਰਭੈ ਸਿੰਘ ਮਿਲਟੀ, ਪੇਡਾ ਦੇ ਸੀਨੀਅਰ ਉਪ ਚੇਅਰਮੈਨ ਸ੍ਰੀ ਫਕੀਰ ਚੰਦ ਬਾਂਸਲ, ਸ. ਨਰਭਿੰਦਰ ਸਿੰਘ ਭਿੰਦਾ, ਸ. ਭੁਪਿੰਦਰ ਸਿੰਘ ਸੈਣੀ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ, ਮੀਤ ਪ੍ਰਧਾਨ ਸ. ਅਮਨਦੀਪ ਸਿੰਘ ਨਾਗੀ, ਪੀ.ਆਰ.ਟੀ.ਸੀ. ਦੇ ਐਮ.ਡੀ. ਸ. ਗੁਰਲਵਲੀਨ ਸਿੰਘ ਸਿੱਧੂ, ਏ.ਐਮ.ਡੀ. ਸ੍ਰੀ ਅਮਿਤ ਬੈਂਬੀ, ਬੋਰਡ ਆਫ਼ ਡਾਇਰੈਕਟਰਜ ਦੇ ਮੈਂਬਰ ਸ. ਸੁਭਾਸ਼ ਸੂਦ, ਸ੍ਰੀ ਪੁਸ਼ਪਿੰਦਰ ਅੱਤਰੀ, ਸ੍ਰੀ ਮਨਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਰਘਬੀਰ ਸਿੰਘ ਤੇ ਸ੍ਰੀ ਕਮਲੇਸ਼ ਜੋਸ਼ੀ, ਸ. ਪ੍ਰੀਤਮ ਸਿੰਘ ਦੂਆ, ਸ. ਅਮਰਜੀਤ ਸਿੰਘ ਦੂਆ, ਸ. ਹਰਪ੍ਰੀਤ ਸਿੰਘ ਦੂਆ, ਸ. ਸਰਬਜੀਤ ਸਿੰਘ ਤੇ ਸ. ਅੱਛਰ ਸਿੰਘ ਚੇਅਰਮੈਨ ਬਲਾਕ ਸੰਮਤੀ, ਸ੍ਰੀ ਨਰੇਸ਼ ਦੁੱਗਲ, ਸ੍ਰੀ ਗੁਰਮੀਤ ਸਿੰਘ ਮੋਹਣੀ ਜੱਸੋਵਾਲ, ਸ੍ਰੀ ਵਰਿੰਦਰ ਸੂਦ, ਸ੍ਰੀ ਨਰਿੰਦਰ ਲਾਲੀ, ਸ. ਜਸਵਿੰਦਰ ਜੁਲਕਾ, ਸ. ਦਲਬੀਰ ਸਿੰਘ ਸੱਗੂ, ਸ. ਮਲਕੀਤ ਸਿੰਘ ਉਪਲਹੇੜੀ, ਲੈਫਟੀਨੈਂਟ ਜੈਦੀਪ ਸਿੰਘ, ਸ. ਅਮਰੀਕ ਸਿੰਘ ਖਾਨਪੁਰ, ਸ ਹੈਪੀ ਸਿਹਰਾ, ਸ੍ਰੀ ਕੇਹਰ ਸਿੰਘ ਸੰਧੂ, ਸ੍ਰੀ ਮਹਿੰਦਰ ਸਿੰਘ ਸਹਿਗਲ, ਸਰਦਾਰ ਸਿੰਘ ਦਾਰਾ, ਸ. ਸੋਹਨ ਸਿੰਘ ਤੇ ਵੱਡੀ ਗਿਣਤੀ ‘ਚ ਆਗੂ ਤੇ ਵਰਕਰਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Facebook Comments