Handicap people to get wheat at Rs 2 kg

August 29, 2020 - PatialaPolitics


ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਸ. ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਦੇ ਤਹਿਤ ਹੁਣ ਬੀ.ਪੀ.ਐਲ. ਕਾਰਡ ਧਾਰਕਾਂ ਦੇ ਨਾਲ ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਸਸਤਾ ਅਨਾਜ ਮਿਲੇਗਾ। ਇਸ ਦੇ ਲਈ ਕੇਂਦਰ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਹੁਣ ਪੰਜਾਬ ਵਿੱਚ ਇਸ ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕਣਕ ਦਿੱਤੀ ਜਾਵੇਗੀ।
ਸ. ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਸਰਕਾਰ ਦਾਲ ਅਤੇ ਚਾਵਲ ਵੀ ਸਸਤੇ ਮੁੱਲ ਤੇ ਦਿੰਦੀ ਹੈ। ਯੋਜਨਾ ਦਾ ਲਾਭ ਲੈਣ ਲਈ ਦਿਵਿਆਂਗ ਵਿਅਕਤੀਆਂ ਨੂੰ ਹੁਣ ਫੂਡ ਸਪਲਾਈ ਵਿਭਾਗ ਦੇ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਪਵੇਗਾ। ਕੇਂਦਰ ਦੇ ਆਦੇਸ਼ਾਂ ਤੇ ਹੁਣ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਸਸਤਾ ਅਨਾਜ ਲੈਣ ਲਈ ਕਾਰਡ ਬਣਾਉਣਾ ਪਵੇਗਾ। ਸਰਕਾਰ ਦੀ ਇਸ ਯੋਜਨਾ ਨਾਲ ਦਿਵਿਆਂਗ ਵਿਅਕਤੀਆਂ ਦੇ ਹਿੱਤਾਂ ਲਈ ਕੰਮ ਕਰ ਰਹੇ ਲੋਕ ਕਾਫ਼ੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਾਂ ਤੋਂ ਉਨ੍ਹਾਂ ਦੇ ਦਿਵਿਆਂਗਤਾ ਸਰਟੀਫਿਕੇਟ ਲੈਣ ਦੀ ਬਜਾਏ ਕੇਵਲ ਕਾਊਂਟਰ ਹਸਤਾਖਰ ਨਾਲ ਹੀ ਅਧਿਕਾਰੀ ਉਨ੍ਹਾਂ ਨੂੰ ਸੁਵਿਧਾ ਨਾਲ ਜੋੜਨਗੇ।