Patiala Politics

Patiala News Politics

Holiday declared in Patiala Educational Institutes On 16 August

District Administration, Patiala Declared Holiday in Educational Institutions (School/Colleges) Tomorrow ie 16 August 2021 #PatialaPolitics

ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ‘ਚ ਸ੍ਰੀ ਬ੍ਰਹਮ ਮਹਿੰਦਰਾ ਨੇ ਦੇਸ਼ ਦੇ ਮਹਾਨ ਆਜ਼ਾਦੀ ਪਰਵਾਨਿਆਂ ਅਤੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸ਼ਹੀਦਾਂ ਸਮੇਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਨਮਨ ਕਰਨ ਮਗਰੋਂ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਵੀ ਦਿੱਤੀ।
ਸ੍ਰੀ ਬ੍ਰਹਮ ਮਹਿੰਦਰਾ ਨੇ ਦੇਸ਼ ਦੀ ਆਜ਼ਾਦੀ ਲਈ ਵੱਖ-ਵੱਖ ਲਹਿਰਾਂ ਸਮੇਤ ਪੰਜਾਬ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਕਰਤਾਰ ਸਿੰਘ ਸਰਾਭਾ ਅਤੇ ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਲਈ ਹਰੇਕ ਲੜਾਈ ਨੂੰ ਮੋਹਰੀ ਹੋਕੇ ਲੜਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਕਾਲੇ ਦੌਰ ਤੋਂ ਵੀ ਬੜੀ ਦ੍ਰਿੜਤਾ ਨਾਲ ਲੜਾਈ ਲੜਕੇ ਆਜ਼ਾਦੀ ਹਾਸਲ ਕੀਤੀ ਅਤੇ ਅੱਜ ਸਾਡਾ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਂਤਮਈ ਤੇ ਖੁਸ਼ਹਾਲ ਮਾਹੌਲ ‘ਚ ਤਰੱਕੀ ਦੀਆਂ ਲੀਹਾਂ ‘ਤੇ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ 3 ਲੱਖ ਕੱਚੇ ਮੁਲਾਜ਼ਮਾ ਅਤੇ 3 ਲੱਖ ਪੱਕੇ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਲਈ ਫ਼ਿਰਕਮੰਦ ਹੈ ਅਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਜਲਦੀ ਹੀ ਖੁਸ਼ਖ਼ਬਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਮਗਰੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਰਿਪੋਰਟ ਦਰਮਿਆਨ ਪਏ ਖੱਪੇ ਨੂੰ ਪੂਰਨ ਲਈ ਬਣਾਈ ਗਈ ਸਬ ਕਮੇਟੀ ਵੱਲੋਂ ਆਪਣੀ ਰਿਪੋਰਟ ਅਗਲੀ ਕੈਬਨਿਟ ਮੀਟਿੰਗ ‘ਚ ਰੱਖੀ ਜਾਵੇਗੀ।
ਸਥਾਨਕ ਸਰਕਾਰਾਂ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਬਾਬਤ ਫ਼ਿਕਰਮੰਦੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਪਟਿਆਲਾ ਸਮੇਤ ਜਲੰਧਰ ਤੇ ਅੰਮ੍ਰਿਤਸਰ ਵਿਖੇ ਨਹਿਰੀ ਪਾਣੀ ‘ਤੇ ਅਧਾਰਤ 24 ਘੰਟੇ-ਸੱਤੇ ਦਿਨ ਸਵੱਛ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜੀ.ਐਸ.ਟੀ., ਨੋਟਬੰਦੀ, ਮਾੜੀ ਆਰਥਿਕ ਹਾਲਤ ਅਤੇ ਹੁਣ ਕੋਵਿਡ ਮਹਾਂਮਾਰੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ‘ਚ ਕਈ ਖੜੋਤ ਨਹੀਂ ਆਉਣ ਦਿੱਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸਕੂਲੀ ਸਿੱਖਿਆ ਦੇ ਮਿਆਰ ‘ਚ ਵਕਾਰੀ ਸੁਧਾਰ ਲਿਆਂਦਾ ਜਿਸ ਕਰਕੇ ਭਾਰਤ ਸਰਕਾਰ ਵੱਲੋਂ ਜਾਰੀ ਦਰਜ਼ਾਬੰਦੀ ‘ਚ ਪੰਜਾਬ ਸੂਬਾ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਨੰਬਰ ਇੱਕ ਸੂਬਾ ਐਲਾਨਿਆ ਗਿਆ ਹੈ। ਸ੍ਰੀ ਬ੍ਰਹਮ ਮਹਿਦਰਾ ਨੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ (ਸਕੂਲ ਤੇ ਕਾਲਜ) ‘ਚ ਸੋਮਵਾਰ 16 ਅਗਸਤ ਦੀ ਛੁੱਟੀ ਕਰਨ ਲਈ ਵੀ ਆਖਿਆ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂ ਕਰਨ, ਮੁਫ਼ਤ ਬੱਸ ਸਫ਼ਰ ਸਮੇਤ ਸੂਬੇ ਦੇ ਲੋੜਵੰਦਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮਾ ਤਹਿਤ 450 ਕਰੋੜ ਰੁਪਏ ਦੀ ਮੁਫ਼ਤ ਇਲਾਜ ਸਹੂਲਤ ਮੁਹੱਈਆ ਕਰਵਾਈ। ਸਮਾਜਿਕ ਸੁਰੱਖਿਆ ਪੈਨਸ਼ਨਾਂ ‘ਚ ਵੱਡਾ ਵਾਧਾ ਕਰਕੇ ਲਾਭਪਾਤਰੀਆਂ ਨੂੰ ਰਾਹਤ ਦਿੱਤੀ। ਇਸ ਦੇ ਨਾਲ ਸਰਕਾਰ ਨੇ ਖੇਡਾਂ ਤੇ ਖਿਡਾਰੀਆ ਨੂੰ ਪ੍ਰਫੁਲਤ ਕਰਨ ਲਈ ਹੀ ਟੋਕੀਓ ਉਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੇ ਨਗ਼ਦ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਹੱਕ ‘ਚ ਵੀ ਆਵਾਜ਼ ਬੁਲੰਦ ਕੀਤੀ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਤਿੰਨੇ ਕਾਲੇ ਕੇਂਦਰੀ ਕਾਨੂੰਨਾਂ ਨੂੰ ਪੰਜਾਬ ‘ਚ ਬੇਅਸਰ ਕਰਨ ਦਾ ਮਤਾ ਪਾਸ ਕਰਵਾਇਆ।
ਸ੍ਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ‘ਚ ਬੇਘਰਿਆਂ ਤੇ ਗਰੀਬਾਂ ਨੂੰ ਮਾਲਕਾਨਾ ਹੱਕ ਦੇਣ ਲਈ ਬਸੇਰਾ ਸਕੀਮ ਸ਼ੁਰੂ ਕੀਤੀ ਜਿਸ ਤਹਿਤ 7000 ਤੋਂ ਵਧੇਰੇ ਲੋਕਾਂ ਨੂੰ ਮਾਲਕਾਨਾ ਹੱਕ ਦਾ ਲਾਭ ਦਿੱਤਾ। ਇਸ ਤੋਂ ਬਿਨ੍ਹਾਂ ਮਿਊਂਸਪਲ ਕਮੇਟੀਆਂ ਅਧੀਨ ਜਾਇਦਾਦਾਂ ‘ਤੇ ਲੰਮੇ ਸਮੇਂ ਤੋਂ ਕਾਬਜ ਲੋਕਾਂ ਨੂੰ ਵੀ ਰਾਹਤ ਪ੍ਰਦਾਨ ਕਰਦਿਆਂ ਯਕ-ਮੁਸ਼ਤ ਨਿਪਟਾਰਾ ਸਕੀਮ ਲਿਆਂਦੀ। ਸ਼ਹਿਰਾਂ ‘ਚ ਐਲ.ਈ.ਡੀ. ਲਾਇਟਸ ਲਗਵਾਈਆਂ, ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆਂ ਕਲਪ ਕਰਨ ਦਾ ਪ੍ਰਾਜੈਕਟ, ਪਟਿਆਲਾ ਸ਼ਹਿਰ ਦੀਆਂ ਵੱਡੀ ਤੇ ਛੋਟੀ ਨਦੀ ਦਾ ਨਵੀਨੀਕਰਨ ਅਤੇ ਹੋਰ ਅਹਿਮ ਪ੍ਰਾਜੈਕਟ ਲਿਆਂਦੇ ਗਏ ਹਨ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ‘ਚ ਅਮਨ ਸ਼ਾਂਤੀ ਬਹਾਲ ਰੱਖਣ ਤੇ ਨੌਜਵਾਨੀ ਨੂੰੂ ਨਸ਼ਿਆਂ ਤੋਂ ਬਚਾਉਣ ਲਈ ਵੀ ਵਿਸ਼ੇਸ਼ ਕਦਮ ਉਠਾਏ। ਉਨ੍ਹਾਂ ਨੇ ਇਸ ਮੌਕੇ ਕੋਵਿਡ ਦੀ ਇਸ ਔਖੀ ਘੜੀ ਵਿੱਚ ਡੱਟ ਕੇ ਸੇਵਾਵਾਂ ਦੇਣ ਵਾਲੇ ਕੋਰੋਨਾ ਯੋਧਿਆਂ, ਡਾਕਟਰਾਂ, ਸਿਹਤ ਅਮਲੇ, ਸਫ਼ਾਈ ਕਰਮਚਾਰੀਆਂ ਅਤੇ ਮਿਸ਼ਨ ਫ਼ਤਿਹ ਯੋਧਿਆਂ ਨੂੰ ਸਿਜਦਾ ਕਰਦਿਆਂ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਨਾਲ ਨਜਿੱਠਣ ਲਈ ਕੋਵਿਡ ਮਹਾਂਮਾਰੀ ਖ਼ਿਲਾਫ਼ ਚੁੱਕੇ ਗਏ ਅਹਿਮ ਕਦਮਾਂ ਤੋਂ ਵੀ ਜਾਣੂ ਕਰਵਾਇਆ।
ਸ੍ਰੀ ਬ੍ਰਹਮ ਮਹਿੰਦਰ ਨੇ ਕਿਹਾ ਕਿ ‘ਹਾਲਾਂਕਿ ਕਰੋਨਾ ਨੇ ਪੂਰੀ ਦੁਨੀਆਂ ਦੇ ਵਿਕਾਸ ਦੀ ਰਫ਼ਤਾਰ ਰੋਕ ਦਿੱਤੀ ਹੈ ਪਰ ਸਾਨੂੰ ਮਾਣ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਪੰਜਾਬ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਸਨਅਤ, ਬਿਹਤਰ ਨਾਗਰਿਕ ਸੇਵਾਵਾਂ ਕਰਕੇ ਨਾਮਣਾ ਖੱਟ ਰਿਹਾ ਹੈ।’
ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ। ਉਨ੍ਹਾਂ ਦੇ ਨਾਲ ਡਵੀਜਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡੀ.ਆਈ.ਜੀ. ਸ੍ਰੀ ਵਿਕਰਮ ਜੀਤ ਦੁੱਗਲ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਪੀ. ਡਾ. ਸੰਦੀਪ ਗਰਗ ਵੀ ਮੌਜੂਦ ਸਨ। ਇਸ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੋਵਿਡ ਦੌਰਾਨ ਅਹਿਮ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ, ਸਿਹਤ ਅਮਲੇ ਦੇ ਮੈਂਬਰਾਂ, ਪੁਲਿਸ ਮੁਲਾਜਮਾਂ, ਸਫਾਈ ਕਰਮਚਾਰੀਆਂ ਅਤੇ ਸਮਾਜ ਸੇਵਕਾਂ ਦਾ ਸਨਮਾਨ ਵੀ ਕੀਤਾ। ਉਂਜ ਕੋਵਿਡ ਮਹਾਂਮਾਰੀ ਕਰਕੇ ਇਸ ਵਾਰ ਸੱਭਿਆਚਾਰਕ ਸਮਾਗਮ ਅਤੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਨਹੀਂ ਉਲੀਕੀਆਂ ਗਈਆਂ।
ਇਸ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਨੇਹਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮਗਾਰਡਜ, ਚੌਥੀ ਗਰਲਜ਼ ਬਟਾਲੀਅਨ ਐਨ.ਸੀ.ਸੀ. ਆਰਮੀ ਵਿੰਗ, ਤੀਜੀ ਪੰਜਾਬ ਏਅਰ ਸਕੁਐਂਡਰਨ ਐਨ.ਸੀ.ਸੀ. ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਆਰਮੀ ਵਿੰਗ ਸਮੇਤ ਪੰਜਾ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਪਰੇਡ ‘ਚ ਹਿੱਸਾ ਲਿਆ ਅਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਵੀਜਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡੀ.ਆਈ.ਜੀ. ਸ੍ਰੀ ਵਿਕਰਮਜੀਤ ਦੁੱਗਲ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਇੱਕ ਯਾਦ ਚਿੰਨ ਦੇ ਕੇ ਸਨਮਾਨਤ ਚਿੰਨ ਭੇਟ ਕੀਤਾ।
ਇਸ ਸਮਾਗਮ ‘ਚ ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਸ੍ਰੀ ਬ੍ਰਹਮ ਮਹਿੰਦਰਾ ਦੇ ਸੁਪਤਨੀ ਸ੍ਰੀਮਤੀ ਹਰਪ੍ਰੀਤ ਮਹਿੰਦਰਾ, ਐਡਵੋਕੇਟ ਮੋਹਿਤ ਮਹਿੰਦਰਾ, ਐਡਵੋਕੇਟ ਬਖ਼ਸ਼ ਮਹਿੰਦਰਾ, ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਟੇਟ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਤ ਲਾਲ ਬਾਂਗਾ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਅਨਿਲ ਮਹਿਤਾ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਮੈਂਬਰ ਇੰਦਰਜੀਤ ਕੌਰ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਰਾਜ ਕੌਰ ਅਲੀਪੁਰ, ਬਲਾਕ ਸੰਮਤੀ ਪਟਿਆਲਾ ਦੇ ਵਾਈਸ ਚੇਅਰਮੈਨ ਲੱਖਾ ਕਾਹਲਵਾਂ, ਬਲਾਕ ਸੰਮਤੀ ਨਾਭਾ ਦੇ ਵਾਈਸ ਚੇਅਰਮੈਨ ਰੋਮੀ ਸਿੰਬੜੋ, ਹਰਵਿੰਦਰ ਸਿੰਘ ਨਿੱਪੀ, ਬਲਾਕ ਪ੍ਰਧਾਨ ਪਟਿਆਲਾ ਦਿਹਾਤੀ ਅਨਿਲ ਮੋਦਗਿਲ, ਐਡਵੋਕੇਟ ਹਰਵਿੰਦਰ ਸ਼ੁਕਲਾ, ਰਾਜਿੰਦਰ ਰਾਜੂ, ਬਲਾਕ ਪ੍ਰਧਾਨ ਨਰੇਸ਼ ਦੁੱਗਲ ਤੇ ਅਤੁਲ ਜੋਸ਼ੀ, ਵਿਜੇ ਕੂਕਾ, ਸੰਦੀਪ ਮਲਹੋਤਰਾ, ਯੂਥ ਕਾਂਗਰਸ ਹਲਕਾ ਪਟਿਆਲਾ ਦਿਹਾਤੀ ਪ੍ਰਧਾਨ ਹਿਮਾਂਸ਼ੂ ਜੋਸ਼ੀ, ਯੂਥ ਕਾਂਗਰਸ ਬਲਾਕ ਪ੍ਰਧਾਨ ਨਿਖਿਲ ਕਾਕਾ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ, ਮਨੀ ਗਰਗ ਕੂਕਾ, ਰਾਕੇਸ਼ ਨਾਸਰਾ, ਗਿਆਨੇਸ਼ਵਰ ਪੰਜੋਲਾ ਅਤੇ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸੈਕਟਰੀ ਰਾਜੇਸ਼ ਕੁਮਾਰ ਸ਼ਰਮਾ, ਲੋਕ ਸਭਾ ਮੈਂਬਰ ਦੇ ਨਿੱਜੀ ਸਕੱਤਰ ਬਲਵਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾ, ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਡੀ.ਆਈ.ਜੀ. ਵਿਕਰਮ ਜੀਤ ਦੁੱਗਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਡਾ. ਸੰਦੀਪ ਗਰਗ, ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਯੂ.ਟੀ.) ਚੰਦਰ ਜੋਤੀ ਸਿੰਘ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਐਸ.ਪੀ. ਸਥਾਨਕ ਹਰਕਮਲ ਕੌਰ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਅਵਿਕੇਸ਼ ਕੁਮਾਰ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ।
ਇਸੇ ਦੌਰਾਨ ਸਬ ਡਵੀਜਨ ਦੁਧਨ ਸਾਧਾਂ ਵਿਖੇ ਐਸ.ਡੀ.ਐਮ. ਅੰਕੁਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਪਟਿਆਲਾ ਸਬ ਡਵੀਜਨ ਦੇ ਕਸਬਾ ਸਨੌਰ ਵਿਖੇ ਪਟਿਆਲਾ ਦੇ ਐਸ.ਡੀ.ਐਮ. ਚਰਨਜੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਸਬ ਡਵੀਜ਼ਨ ਪਾਤੜਾਂ ਵਿਖੇ ਐਸ.ਡੀ.ਐਮ. ਡਾ. ਪਲਿਕਾ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ। ਜਦੋਂਕਿ ਸਬ ਡਵੀਜਨ ਨਾਭਾ ਵਿਖੇ ਐਸ.ਡੀ.ਐਮ. ਕੰਨੂ ਗਰਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਬ ਡਵੀਜ਼ਨ ਸਮਾਣਾ ਵਿਖੇ ਐਸ.ਡੀ.ਐਮ. ਸਵਾਤੀ ਟਿਵਾਣਾ ਨੇ ਝੰਡਾ ਲਹਿਰਾਇਆ ਅਤੇ ਰਾਜਪੁਰਾ ਵਿਖੇ ਐਸ.ਡੀ.ਐਮ. ਸ. ਖੁਸ਼ਦਿਲ ਸਿੰਘ ਨੇ ਝੰਡਾ ਲਹਿਰਾਇਆ।

Facebook Comments