Job Mela in Patiala from 19 to 30 September

July 18, 2019 - PatialaPolitics


ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਪਟਿਆਲਾ ਜ਼ਿਲ੍ਹੇ ‘ਚ 19 ਤੋਂ 30 ਸਤੰਬਰ ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਮੇਲੇ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਸ਼ੌਕਤ ਅਹਿਮਦ ਪਰੈ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ -ਕਮ-ਚੇਅਰਮੈਨ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ 19 ਤੋਂ 30 ਸਤੰਬਰ ਤਕ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿਚ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਸਰਕਾਰ ਵੱਲੋਂ ਮਿਥੇ ਟੀਚੇ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇਣ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ 20 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ (ਲੜਕੇ) ਨਾਭਾ ਰੋਡ ਪਟਿਆਲਾ, 24 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਐਸ.ਐਸ.ਟੀ ਨਗਰ ਪਟਿਆਲਾ ਅਤੇ ਮਿਤੀ 27 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਰਾਜਪੁਰਾ ਵਿਖੇ ਲੱਗਣਗੇ।
ਇਸ ਮੀਟਿੰਗ ਵਿਚ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਸ੍ਰੀ ਜਤਿੰਦਰ ਕੁਮਾਰ ਸਰੀਨ, ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ, ਜ਼ਿਲ੍ਹਾ ਕਰੀਅਰ ਕਾਊਂਸਲਰ, ਅਤੇ ਵੱਖ-ਵੱਖ ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।