Patiala Politics

Patiala News Politics

More than 10 lakh people vaccinated in Patiala

ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ ਹੋਇਆ 10 ਲੱਖ ਤੋਂ ਪਾਰ,

ਲੋਕਾਂ ਦਾ ਟੀਕਾਕਰਨ ਕਰਵਾਉਣ ਵਿੱਚ ਦਿੱਤੇ ਜਾ ਰਹੇ ਸਹਿਯੋਗ ਲਈ ਕੀਤਾ ਧੰਨਵਾਦ।

ਹਰੇਕ ਐਤਵਾਰ ਨੂੰ ਸਰਕਾਰੀ ਸਿਹਤ ਸੰਸਥਾਵਾ ਵਿਚ ਲੱਗੇਗੀ ਕੋਵਿਡ ਵੈਕਸੀਨ ਦੀ ਦੂਜੀ ਡੋਜ਼।

ਮੈਗਾਡਰਾਈਵ ਮੁਹਿੰਮ ਤਹਿਤ 13961 ਨੇ ਲਗਵਾਈ ਕੋਵਿਡ ਵੈਕਸੀਨ।

ਕੱਲ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਲੱਗਣਗੇ ਕੋਵਿਡ ਟੀਕਾਕਰਨ ਕੈਂਪ,

ਕੋਵੀਸ਼ੀਲਡ ਅਤੇ ਕੋਵੈਕਸੀਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ:ਸਿਵਲ ਸਰਜਨ

 

ਪਟਿਆਲਾ 6 ਸਿਤਬਰ ( ) ਮਂੈਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਜੀ ਦੀ ਯੋਗ ਅਗਵਾਈ ਅਤੇ ਮਾਣਯੋਗ ਸਿਹਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪ੍ਰਸਾਸ਼ਣ ਦੇ ਸਹਿਯੋਗ ਨਾਲ ਜਿਲੇ੍ਹ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਲਹਿਰ ਨੁੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਹੀ ਅੱਜ ਸਿਹਤ ਵਿਭਾਗ ਵੱਲੋਂ ਜਿਲੇ੍ਹ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 10 ਲੱਖ ਤੋਂ ਪਾਰ ਕਰ ਲਿਆ ਹੈ। ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 10 ਲੱਖ ਤੋਂ ਪਾਰ ਹੋਣ ਤੇ ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਵੱਲੋਂ ਜਿਲ੍ਹਾ ਪ੍ਰਸਾਸ਼ਣ, ਸਿਹਤ ਸਟਾਫ ਅਤੇ ਸੰਸਥਾਂਵਾ ਦਾ ਟੀਕਾਕਰਨ ਦੇ ਕੰਮ ਵਿੱਚ ਆਪਣੀਆਂ ਅੱਣਥਕ ਮਿਹਨਤ ਨਾਲ ਦਿੱਤੀਆਂ ਜਾ ਰਹੀਆਂ ਸੇਵਾਂਵਾ ਬਦਲੇ ਧੰਨਵਾਦ ਕੀਤਾ, ਨਾਲ ਹੀ ਲੋਕਾਂ ਦਾ ਵੀ ਧਨੰਵਾਦ ਜਿਹੜੇ ਕੋਵਿਡ ਟੀਕਾਕਰਨ ਕਰਵਾ ਕੇ ਕੋਵਿਡ ਵਰਗੀ ਮਹਾਂਮਾਰੀ ਦੇ ਖਾਤਮੇ ਲਈ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦੇ ਰਹੇ ਹਨ।ਉਹਨਾਂ ਇਹ ਵੀ ਕਿਹਾ ਹੁਣ ਤੱਕ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 10 ਲੱਖ ਵਿਚੋਂ ਕੇਵਲ 2,49,647 ਨਾਗਰਿਕਾਂ ਵੱਲੋ ਹੀ ਕੋਵਿਡ ਵੈਕਸੀਨ ਦੀ ਦੂਸਰੀ ਡੋਜ ਲਗਵਾਈ ਗਈ ਹੈ ਜਦ ਕਿ ਕੋਵਿਡ ਤੋਂ ਪੂਰਨ ਸੁਰੱਖਿਆ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾਉਣੀਆਂ ਜਰੂਰੀ ਹਨ। ਇਸ ਲਈ ਉਹਨਾਂ ਕਿਹਾ ਜਿਨ੍ਹਾਂ ਨਾਗਰਿਕਾਂ ਦੇ ਪਹਿਲੀ ਡੋਜ਼ ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ ਦੂਜੀ ਡੋਜ਼ 84 ਦਿਨਾਂ ਬਾਅਦ ਅਤੇ ਜਿਨ੍ਹਾਂ ਦੇ ਪਹਿਲੀ ਡੋਜ਼ ਕੋਵੈਕਸੀਨ ਕੋਵਿਡ ਵੈਕਸੀਨ ਦੀ ਲੱਗੀ ਹੈ ਉਹ 28 ਦਿਨਾਂ ਬਾਅਦ ਦੂਜੀ ਡੋਜ ਲਗਵਾਉਣਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੁਣ ਸਿਹਤ ਸੰਸਥਾਂਵਾ ਵਿੱਚ ਹਰੇਕ ਐਤਵਾਰ ਨੂੰ ਕੋਵਿਡ ਵੈਕਸੀਨ ਦੀ ਦੂਸਰੀ ਡੋਜ ਹੀ ਲਗਾਈ ਜਾਵੇਗੀ।ਉਹਨਾਂ ਕਿਹਾ ਕਿ ਹੁਣ ਤੱਕ ਕੇਵਲ 1039 ਗਰਭਵੱਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੱਲੋਂ ਹੀ ਕੋਵਿਡ ਟੀਕਾਕਰਨ ਕਰਵਾਇਆ ਗਿਆ ਹੈ। ਜਦ ਕਿ ਕੋਵਿਡ ਟੀਕਾਕਰਨ ਗਰਭਵੱਤੀ ਅੋਰਤਾਂ ਅਤੇ ਆਪਣੇ ਨਵ ਜਨਮੇਂ ਬੱਚੇ ਨੁੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਬਿਲਕੁੱਲ ਸੁਰੱਖਿਅਤ ਹੈ।ਇਸ ਲਈ ਉਹਨਾਂ ਗਰਭਵੱਤੀ ਅੋਰਤਾਂ ਅਤੇ ਆਪਣੇ ਨਵ ਜਨਮੇਂ ਬੱਚੇ ਨੁੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣਾ ਕੋਵਿਡ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਮੈਗਾ ਡਰਾਈਵ ਕੋਵਿਡ ਟੀਕਾਕਰਨ ਕੈਂਪਾਂ ਵਿੱਚ 13961 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਵਿਚੋਂ ਸੈਕਿੰਡ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 3129 ਹੈ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 10,11,661 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 7 ਸਿਤੰਬਰ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ , ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਸ਼ਿਵ ਮੰਦਰ ਗਲੀ ਨੰ: 11 ਮਾਰਕਲ ਕਲੋਨੀ, ਐਮ.ਸੀ.ਆਫਿਸ ਨਿਉ ਅਨਾਜ ਮੰਡੀ,ਮਹਾਰਾਣੀ ਕਲੱਬ, ਦਰਗਾਹ ਸ਼ਰੀਫ ਚਿਸ਼ਤੀ ਸ਼ਾਬਰੀ ਨੇੜੇ ਰੋਜ਼ ਗਾਡਨ ਡਵੀਜ਼ਨ ਨੰ: 4, ਰਾਧਾ ਸੁਆਮੀ ਸਤਸੰਗ ਘਰ, ਮੋਦੀ ਖਾਨਾ ਨੇੜੇ ਮੌਤੀ ਬਾਗ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ, ਐਮ.ਸੀ.ਆਫਿਸ ਮੈਂਸ ਗੇਟ, ਰਾਧਾ ਸੁਆਮੀ ਸਤਸੰਗ ਘਰ ਅਤੇ ਰਿਪੁਦਮਨ ਕਾਲਜ਼, ਰਾਜਪੁਰਾ ਦੇ ਬਹਾਵਲਪੁਰੀਆ ਭਵਨ ਅਤੇ ਰਾਧਾ ਸੁਆਮੀ ਸਤਸੰਗ ਘਰ, ਪਾਤੜਾਂ ਦੇ ਦੁਰਗਾ ਦੱਲ ਹਸਪਤਾਲ ਅਤੇ ਰਾਧਾ ਸੁਆਮੀ ਸਤਸੰਗ ਘਰ, ਘਨੌਰ ਦੇ ਸਰਕਾਰੀ ਸਕੂਲ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਰਾਧਾ ਸੁਆਮੀ ਸਤਸੰਗ ਘਰ ਕਾਹਨਗੜ੍ਹ,ਦੇਵੀਗੜ,ਸਨੋਰ ਤੋਂ ਇਲਾਵਾ ਭਾਦਸੋਂ, ਸ਼ਤਰਾਣਾ, ਕੌਲੀ, ਦੁਧਨਸਾਧਾ, ਹਰਪਾਲਪੁਰ ਅਤੇ ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾ ਵਿੱਚ ਵੀ ਕੋਵਿਡ ਵੈਕਸੀਨ ਦੀ ਦੁਜੀ ਡੋਜ ਲਈ ਕੈਂਪ ਲਗਾਏ ਜਾਣਗੇ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਉਪਰੋਕਤ ਤੋ ਇਲਾਵਾ ਕੋਵੈਕਸੀਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਮੋਦੀ ਖਾਨਾ ਨੇੜੇ ਮੌਤੀ ਬਾਗ ਅਤੇ ਰਾਧਾ ਸੁਆਮੀ ਸਤਸੰਗ ਘਰ ਨਾਭਾ, ਰਾਜਪੁਰਾ,ਪਾਤੜਾਂ, ਕਾਹਨਗੜ੍ਹ,ਦੇਵੀਗੜ,ਸਨੋਰ ਅਤੇ ਪੀ.ਐਚ.ਸੀ ਹਰਪਾਲਪੁਰ ਵਿਖੇ ਵੀ ਟੀਕਾਕਰਨ ਕੀਤਾ ਜਾਵੇਗਾ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1124 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾ ਵਿਚੋ ਇਕ ਪਟਿਆਲਾ ਸ਼ਹਿਰ ਨਾਲ ਅਤੇ ਦੋ ਨਾਭਾ ਸ਼ਹਿਰ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48827 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਪੰਜ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47460 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2619 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,10,583 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,827 ਕੋਵਿਡ ਪੋਜਟਿਵ, 8,59,758 ਨੈਗੇਟਿਵ ਅਤੇ ਲਗਭਗ 1998 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments