New orders by Patiala DC for CBSE schools

April 6, 2021 - PatialaPolitics

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਸੀ.ਬੀ.ਐਸ.ਈ. ਨਾਲ ਮਾਨਤਾ ਪ੍ਰਾਪਤ ਸਕੂਲਾਂ ‘ਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਦੌਰਾਨ 6 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸੀ.ਬੀ.ਐਸ.ਈ. ਨਾਲ ਮਾਨਤਾ ਪ੍ਰਾਪਤ ਸਕੂਲਾਂ ਨੂੰ ਹੁਕਮ ਨੰ:827-840/ਐਮ.2 ਮਿਤੀ 20-3-2021 ਰਾਹੀਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਜਾਰੀ ਹੁਕਮਾਂ ਤੋਂ ਛੋਟ ਦਿੱਤੀ ਹੈ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਸਿਟੀ ਕੋਆਡੀਨੇਟਰ, ਸੀ.ਬੀ.ਐਸ.ਈ. ਪਟਿਆਲਾ ਵੱਲੋਂ ਪੱਤਰ ਮਿਤੀ 5-4-2021 ਰਾਹੀਂ ਇਹ ਧਿਆਨ ‘ਚ ਲਿਆਂਦਾ ਗਿਆ ਹੈ ਕਿ ਸੀ.ਬੀ.ਐਸ.ਈ. ਪਾਸੋਂ ਮਾਨਤਾ ਪ੍ਰਾਪਤ ਸਕੂਲਾਂ ‘ਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਲਈ ਉਕਤ ਪ੍ਰੀਖਿਆਵਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਮਿਤੀ 6 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਸੀ.ਬੀ.ਐਸ.ਈ. ਨਾਲ ਸਬੰਧਤ ਸਕੂਲਾਂ ਨੂੰ ਹੁਕਮ ਨੰ: 827-840/ਐਮ.2 ਮਿਤੀ 20-3-2021 ਰਾਹੀਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਜਾਰੀ ਹੁਕਮਾਂ ਤੋਂ ਛੋਟ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ‘ਚ ਸਪਸ਼ਟ ਕੀਤਾ ਗਿਆ ਹੈ ਕਿ ਉਕਤ ਛੋਟ ਸਬੰਧਤ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪੇਪਰਾਂ ਵਾਲੇ ਦਿਨ ਪੇਪਰ ‘ਚ ਅਪੀਅਰ ਅਤੇ ਸਕੂਲ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਕੰਡਕਟ ਕਰਵਾਉਣ ਹਿੱਤ  ਹੀ ਦਿੱਤੀ ਜਾਂਦੀ ਹੈ। ਸਾਰੇ ਸਕੂਲ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ/ਸ਼ਡਿਊਲ ਸਕੂਲਾਂ ਦੇ ਨੋਟਿਸ ਬੋਰਡਾਂ ਤੇ ਡਿਸਪਲੇ ਕਰਨ ਦੇ ਪਾਬੰਦ ਹੋਣਗੇ।
ਇਸ ਤੋਂ ਇਲਾਵਾ ਸਕੂਲ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ/ਮੁਖੀਆਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਪ੍ਰੀਖਿਆਵਾਂ ਦੌਰਾਨ ਕੋਵਿਡ-19 ਨਾਲ ਸਬੰਧਤ ਕੇਂਦਰ/ਰਾਜ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਸਮਾਜਿਕ ਦੂਰੀ ਅਤੇ ਸੈਨੀਟਾਈਜੇਸ਼ਨ ਆਦਿ ਦੇ ਢੁਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਹੋਣ ਦੀ ਸੂਰਤ ‘ਚ ਅਧੀਨ ਧਾਰਾ 51 ਤੋਂ 60 ਡਿਜਾਸਟਰ ਮੈਨੇਜਮੈਂਟ ਐਕਟ 2005 ਅਤੇ 188 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।