New Rules for Arms Act Punjab 2020

June 26, 2020 - PatialaPolitics

ਸਰਕਾਰ ਨੇ ਹਥਿਆਰਾਂ ਦੇ ਲਾਇਸੰਸਾਂ ਬਾਰੇ ਨਿਯਮ ਬਦਲ ਦਿੱਤੇ ਹਨ। ਹੁਣ ਕੋਈ ਵੀ ਇੱਕ ਲਾਇਸੰਸ ‘ਤੇ ਦੋ ਹੀ ਹਥਿਆਰ ਰੱਖ ਸਕਦਾ ਹੈ। ਇਨ੍ਹਾਂ ‘ਚ ਦੋ ਤੋਂ ਵੱਧ ਹਥਿਆਰ ਰੱਖਣ ਵਾਲੇ ਅਸਲਾ ਲਾਇਸੈਂਸ ਧਾਰਕਾਂ ਨੂੰ 13 ਦਸੰਬਰ ਤੱਕ ਜਮ੍ਹਾਂ ਆਪਣੇ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ।

ਵਿਆਹ ਸਮਾਗਮਾਂ ਜਾਂ ਹੋਰ ਧਾਰਮਿਕ ਸਥਾਨਾਂ ਤੇ ਲਾਇਸੰਸੀ ਹਥਿਆਰ ਨਾਲ ਫਾਇਰਿੰਗ ਕੀਤੀ ਤਾਂ ਦੋ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੀ ਹੋ ਸਕਦੇ ਹਨ। ਪੰਜਾਬ ਪੁਲਿਸ ਵੱਲੋਂ 23 ਜੂਨ ਤੋਂ ਸੋਧ ਕੀਤੇ ਆਰਮਜ਼ ਐਕਟ ‘ਚ ਇਸ ਦਾ ਪ੍ਰਾਵਧਾਨ ਹੈ।
ਆਰਮਡ ਫੋਰਸਜ਼ ਦੇ ਮੈਂਬਰ ਨੂੰ ਆਪਣੀ ਯੂਨਿਟ ਦੇ ਅਸਲਾਖਾਨੇ ’ਚ ਇੱਕ ਸਾਲ ਦੇ ਅੰਦਰ-ਅੰਦਰ ਹਥਿਆਰ ਜਮ੍ਹਾਂ ਕਰਵਾਉਣਾ ਪਵੇਗਾ। ਹੁਣ ਅਸਲਾ ਲਾਇਸੈਂਸ ਦੀ ਮਿਆਦ 5 ਸਾਲ ਹੋਵੇਗੀ ਜਦੋਂ ਕਿ ਪਹਿਲਾਂ 3 ਸਾਲ ਸੀ। ਨਵੀਆਂ ਸੋਧਾਂ ਮੁਤਾਬਕ ਜੇਕਰ ਕੋਈ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨ ਜਾਂ ਵਿਆਹ ਸਮਾਗਮ ਆਦਿ ਮੌਕੇ ਖੁਸ਼ੀ ’ਚ ਲਾਪ੍ਰਵਾਹੀ ਜਾਂ ਅਣਗਹਿਲੀ ਨਾਲ ਗੋਲੀ ਚਲਾਉਂਦਾ ਹੈ, ਤਾਂ ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਕੈਦ ਦੀ ਸਜ਼ਾ ਤੇ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੀ ਹੈ।