Patiala City reports Zero Covid Case today

July 15, 2021 - PatialaPolitics

ਪਟਿਆਲਾ, 15 ਜੁਲਾਈ  (           )  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪਾਂ ਵਿੱਚ 2337 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,46,564 ਹੋ ਗਈ ਹੈ। ਉਹਨਾਂ ਕਿਹਾ ਕਿ ੳੁੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੱਲ ਮਿਤੀ 16 ਜੁਲਾਈ ਨੂੰ ਜਿਲੇ੍ਹ ਦੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਕਰਣ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾਂ, ਗੱਲੀ ਮੁੱਹਲਿਆ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਜਾਣਗੇ । ਸਾਰੇ ਯੋਗ ਵਿਅਕਤੀ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਉਠਾਉਣ।

ਸਿਵਲ ਸਰਜਨ  ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 16 ਜੁੁਲਾਈ ਦਿਨ ਸ਼ੁਕਰਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ ਮਿਤੀ 16 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਨੇੜੇ ਹਰਪਾਲ ਟਿਵਾਣਾ ਆਡੀਟੋਰੀਅਮ ਨਾਭਾ ਰੋਡ, ਵੀਰ ਹਕੀਕਤ ਰਾਏ ਸਕੂਲ,ਸਾਂਝਾ ਸਕੂਲ ਤ੍ਰਿਪੜੀ, ਆਰਿਆ ਸਕੂਲ ਗੁਰਬਖਸ਼ ਕਲੋਨੀ, ਜੌਲੀ ਸ਼ੁਟਿੰਗ ਏਰਾ ਫਾਉਂਡੇਸ਼ਨ ਘੁੰਮਣ ਨਗਰ ਗੱਲੀ ਨੰਬਰ 2 ਸਰਹੰਦ ਰੋਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਐਸ.ਡੀ ਸਕੂਲ, ਪਲੇਅ ਵੇਅ ਸਕੂਲ, ਗੁਰੂਦੁਆਰਾ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਕਰਹੇੜੀ, ਥਾਪਰ ਕਾਲੇਜ, ਮੁੱਖ ਦਫਤਰ ਪੀ.ਐਸ.ਪੀ.ਸੀ.ਐਲ., ਹਨੁਮਾਨ ਮੰੰਦਰ ਨੇੜੇ ਅਗਰਸੈਨ ਹਸਪਤਾਲ, ਬੀ.ਡੀ ਮਾਲ ਭਾਦਸੋਂ ਰੋਡ, ਮੋਦੀ ਕਾਲੇਜ, ਐਚ.ਡੀ.ਐਫ.ਸੀ.ਛੋਟੀ ਬਾਰਾਂਦਰੀ, ਰਾਜਪੁਰਾ ਦੇ ਟਾਟਾ ਰੇਲਵੇ ਪ੍ਰੋਜੈਕਟ ਰੇਲਵੇ ਕਲੋਨੀ, ਐਨ.ਟੀ.ਸੀ. ਸਕੂਲ ਵਾਰਡ ਨੰਬਰ 7, ਗਣੇਸ਼ ਮੰਦਰ ਵਾਰਡ ਨੰਬਰ 24, ਨਾਭਾ ਦੇ ਐਮ.ਪੀ.ਡਬਲਿਉ. ਟਰੇਨਿੰਗ ਸੈਂਟਰ,ਰਿਪੁਦਮਨ ਕਾਲੇਜ,ਮਾਤਾ ਰਾਣੀ ਮੰੰਦਰ ਵਾਰਡ ਨੰਬਰ 21,ਡੇਰਾ ਆਪੋਆਪ ਵਾਰਡ ਨੰਬਰ 19, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲੇਜ, ਪਾਤੜਾਂ ਦੀ ਨਿਰੰਕਾਰੀ ਭਵਨ ਅਤੇ ਕੋਆਪਰੇਟਿਵ ਸੁਸਾਇਟੀ,ਗਿਆਨ ਸਾਗਰ ਮੈਡੀਕਲ ਕਾਲੇਜ,ਸਰਕਾਰੀ ਸਕੂਲ ਘਨੋਰ, ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ, ਜਦ ਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੀ ਅਨੈਕਸੀ ਅਤੇ ਪਾਤੜਾਂ ਦੇ ਨਿਰੰਕਾਰੀ ਭਵਨ ਵਿਖੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਣ ਵੀ ਕੀਤਾ ਜਾਵੇਗਾ।

                       ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2204 ਕੋਵਿਡ ਰਿਪੋਰਟਾਂ ਵਿਚੋਂ 02 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48648 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 10 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47234 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 79 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

        ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 02 ਕੇਸਾਂ ਵਿਚੋਂ ਰਾਜਪੁਰਾ ਅਤੇ ਬਲਾਕ ਦੁਧਨਸਾਧਾ ਤੋਂ ਇੱਕ- ਇੱਕ ਕੇਸ ਰਿਪੋਰਟ ਹੋਏ ਹਨ।

        ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2281 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,02,372 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48648 ਕੋਵਿਡ ਪੋਜਟਿਵ, 7,52,474 ਨੈਗੇਟਿਵ ਅਤੇ ਲਗਭਗ 1250 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।