Patiala covid report 17 October

October 17, 2020 - PatialaPolitics

ਜਿਲੇ ਵਿੱਚ 28 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਅੱਜ ਜਿਲੇ ਵਿੱਚ ਨਹੀ ਹੋਈ ਕੋਈ ਕੋਵਿਡ ਪੋਜਟਿਵ ਮਰੀਜ ਦੀ ਮੌਤ

93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ

ਪਟਿਆਲਾ 17 ਅਕਤੂਬਰ ( ) ਜਿਲੇ ਵਿਚ 28 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1050 ਦੇ ਕਰੀਬ ਰਿਪੋਰਟਾਂ ਵਿਚੋਂ 28 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,400 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 53 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,560 ਹੋ ਗਈ ਹੈ।ਅੱਜ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 363 ਹੀ ਹੈ, 11,560 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 477 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.9 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 28 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਰਾਜਪੁਰਾ ਤੋਂ 08, ਨਾਭਾ ਤੋਂ 02, ਬਲਾਕ ਭਾਦਸੋਂ ਤੋਂ 01, ਬਲਾਕ ਦੁਧਨਸਾਧਾ ਤੋਂ 02 ਅਤੇਂ ਬਲਾਕ ਕੋਲੀ ਤੋਂ 02 ਪੋਜਟਿਵ ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 26 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਜੋੜੀਆਂ ਭੱਠੀਆਂ, ਸਰਹੰਦੀ ਗੇਟ, ਨਿਉ ਬਾਲਮਿਕੀ ਕਲੋਨੀ, ਪ੍ਰੇਮ ਕਲੋਨੀ, ਨੇੜੇ ਤੋਪ ਖਾਨਾ ਮੋੜ, ਫੋਕਲ ਪੁਆਇੰਟ ਡੀ.ਐਮ.ਡਬਲਿਉ, ਦੇਸੀ ਮਹਿਮਾਨਦਾਰੀ, ਮਾਲਵਾ ਕਲੋਨੀ, ਧੀਰੂ ਨਗਰ, ਰਾਜਪੁਰਾ ਤੋਂ ਨਿਉ ਆਫੀਸਰ ਕਲੋਨੀ, ਨੇੜੇ ਇਲ਼ੈਕਟ੍ਰਿਕ ਸਿਟੀ ਬੋਰਡ, ਨਿਉ ਡਾਲੀਮਾ ਵਿਹਾਰ, ਬੱਤਾ ਕਲੋਨੀ, ਨੇੜੇ ਮਹਾਵੀਰ ਮੰਦਰ, ,ਬੀ.ਸੀ.ਆਈ.ਗੱਗਾ ਮਲ ਕਲੋਨੀ, ਨਾਭਾ ਤੋਂ ਪਟਿਆਲਾ ਗੇਟ, ਬੋੜਾਂ ਗੇਟ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 363 ਹੀ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1020 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,80,143 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,400 ਕੋਵਿਡ ਪੋਜਟਿਵ,1,66,793 ਨੇਗੇਟਿਵ ਅਤੇ ਲੱਗਭਗ 550 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।