Patiala covid report 18 December

December 18, 2020 - PatialaPolitics

21 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

01 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

ਜਿਲਾ ਪਟਿਆਲਾ ਵਿੱਚ ਦੂਜੇ ਸਾਲ ਵੀ ਡੇਂਗੁ ਦੀ ਸਥਿਤੀ ਰਹੀ ਕਾਬੂ ਹੇਠ : ਡਾ. ਮਲਹੋਤਰਾ

ਪਟਿਆਲਾ, 18 ਦਸੰਬਰ ( ) ਜਿਲੇ ਵਿੱਚ 21 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1665 ਦੇ ਕਰੀਬ ਰਿਪੋਰਟਾਂ ਵਿਚੋਂ 21 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,369 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 60 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,617 ਹੋ ਗਈ ਹੈ ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 462 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 290 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 21 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 14, ਸਮਾਣਾ ਤੋਂ 02, ਰਾਜਪੁਰਾ ਤਂੋ 02, ਬਲਾਕ ਭਾਦਸੌਂ ਤੋਂ 02, ਅਤੇ ਬਲਾਕ ਹਰਪਾਲਪੁਰ ਤੋਂ 01 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਪ੍ਰਤਾਪ ਨਗਰ, ਭਾਰਤ ਨਗਰ, ਨਿਉ ਬਿਸ਼ਨ ਨਗਰ, ਪਾਵਰ ਕਲੋਨੀ, ਆਦਰਸ਼ ਕਲੋਨੀ, ਨਿਉ ਲਾਲ ਬਾਗ, ਕ੍ਰਿਸ਼ਨਾ ਕਲੋਨੀ, ਡੀ.ਐਮ.ਡਬਲਿਉ, ਅਰਬਨ ਅਸਟੇਟ ਫੇਜ ਇੱਕ, ਧਰਮਪੁਰਾ ਬਾਜਾਰ, ਨਿਉ ਮੇਹਰ ਕਲੋਨੀ, ਰਾਘੋਮਾਜਰਾ, ਏਕਤਾ ਵਿਹਾਰ, ਨੇੜੇ ਚਿਰੰਜੀਵ ਆਸ਼ਰਮ, ਸਮਾਣਾ ਤੋਂ ਵੜੈਚ ਕਲੋਨੀ, ਨੇੜੇ ਸ਼ਨੀਦੇਵ ਮੰਦਰ, ਰਾਜਪੁਰਾ ਤੋਂ ਨੇੜੇ ਦੁਰਗਾ ਮੰਦਰ ਅਤੇ ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਮਰੀਜ਼ ਪਟਿਆਲਾ ਸ਼ਹਿਰ ਦੇ ਅਨੰਦ ਨਗਰ ਬੀ ਦਾ ਰਹਿਣ ਵਾਲਾ 58 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਪੁਰਾਨਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਦੀ ਮੌਤ ਹੋ ਗਈ ਹੈ।

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਅੱਜ ਡੇਂਗੁ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 11445 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 29 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ । ਉਹਨਾਂ ਕਿਹਾ ਕਿ ਹੁਣ ਤੱਕ ਜਿਲੇ ਵਿੱਚ 307 ਡੇਂਗੁ ਦੇ ਕੇਸ ਰਿਪੋਰਟ ਹੋ ਚੁੱਕੇ ਹਨ ।ਇਸ ਦੇ ਨਾਲ ਹੀ ਸਿਹਤ ਵਿਭਾਗ , ਸਹਿਯੋਗੀ ਵਿਭਾਗਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਦੂਜੇ ਸਾਲ ਵੀ ਡੇਂਗੁ ਨੁੰ ਕੰਟਰੋਲ ਵਿੱਚ ਰਖਿਆ ਗਿਆ ਹੈ ।ਉਹਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਪਿਛਲੇ ਦੋ ਸਾਲਾ ਦੋਰਾਣ ਸਿਹਤ ਵਿਭਾਗ ਅਤੇ ਸਹਿਯੋਗੀ ਵਿਭਾਗਾਂ ਦੀਆਂ ਉਚੇਚੀਆਂ ਕੋਸ਼ਿਸ਼ਾ ਸਦਕਾ ਡੇਂਗੁ ਕੇਸਾਂ ਵਿੱਚ 80% ਗਿਰਾਵਟ ਆਈ ਹੈ। ਜੋ ਕਿ ਇੱਕ ਸੰਤੋਸ਼ਜਨਕ ਪ੍ਰਾਪਤੀ ਹੈ।ਉਹਨਾਂ ਅਜਿਹੇ ਯਤਨਾਂ ਲਈ ਸਿਹਤ ਵਿਭਾਗ ਦੇ ਘਰੋਂ ਘਰੀਂ ਪੰਹੁਚ ਕਰਨ ਵਾਲੇ ਸਿਹਤ ਕਰਮੀਆਂ ਦੀ ਸ਼ਲਾਘਾ ਕੀਤੀ ਜਿਹਨਾਂ ਨੇਂ ਕੋਵਿਡ ਦੇ ਨਾਲ ਨਾਲ ਡੇਂਗੁ ਪ੍ਰਤੀ ਵੀ ਆਪਣੀ ਜਿਮੇਵਾਰੀ ਨਿਭਾਉਂਦੇ ਹੋਏ ਇਸ ਸੀਜਨ ਦੋਰਾਣ ਤਕਰੀਬਨ 7.5 ਲੱਖ ਘਰਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1650 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,72,044 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,369 ਕੋਵਿਡ ਪੋਜਟਿਵ, 2,53,825 ਨੇਗੇਟਿਵ ਅਤੇ ਲੱਗਭਗ 2450 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।