Patiala covid report 21 October

October 21, 2020 - PatialaPolitics

ਜਿਲੇ ਵਿੱਚ 25 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

03 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

ਪਟਿਆਲਾ ,21 ਅਕਤੂਬਰ ( ) ਜਿਲੇ ਵਿਚ 25 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1025 ਦੇ ਕਰੀਬ ਰਿਪੋਰਟਾਂ ਵਿਚੋਂ 25 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,545 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 35 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,753 ਹੋ ਗਈ ਹੈ।ਅੱਜ ਜਿਲੇ ਵਿਚ 3 ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 371 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 421 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 25 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਸਮਾਣਾ ਤੋਂ 02 ਰਾਜਪੁਰਾ ਤੋਂ 02, ਬਲਾਕ ਭਾਦਸੋਂ ਤੋਂ 01, ਬਲਾਕ ਕੋਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01,ਦੁਧਣ ਸਾਧਾਂ ਤੋ 01,ਸੁਤਰਾਣਾ ਤੋ 02 ਅਤੇ ਬਲਾਕ ਹਰਪਾਲਪੁਰ ਤੋਂ 02 ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਹੜੇ ਕਿ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਮਨ ਨਗਰ, ਰਾਘੋਮਾਜਰਾ , ਪਾਸੀ ਰੋਡ, ਤ੍ਰਿਪੜੀ, ਡੀ ਐਮ ਡਬਲਿਯੂ, ਛੰਨਾਂ ਡੋਗਰਾ , ਬਡੂੰਗਰ ,ਪ੍ਰੀਤ ਨਗਰ, ਅਰਬਨ ਅਸਟੇਟ, ਸਰਹਿੰਦੀ ਬਜ਼ਾਰ ਰਾਜਪੁਰਾ ਤੋਂ ਦਾਲਿਮਾ ਵਿਹਾਰ, ਸਮਾਣਾ ਤੋਂ ਪ੍ਰਤਾਪ ਕਲੌਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 3 ਕੋਵਿਡ ਪੋਜਟਿਵ ਕੇਸ ਦੀ ਮੋਤ ਹੋ ਗਈ ਹੈ । ਜਿਨਾਂ ਵਿਚੋਂ ਦੋ ਪਟਿਆਲਾ ਸ਼ਹਿਰ ਅਤੇ ਇਕ ਬਲਾਕ ਭਾਦਸੋਂ ਨਾਲ ਸਬੰਧਿਤ ਹੈ । ਪਟਿਆਲਾ ਸ਼ਹਿਰ ਤੋਂ ਜੈ ਜਵਾਨ ਕਲੌਨੀ ਦਾ ਰਹਿਣ ਵਾਲਾ 66 ਸਾਲਾ ਪੁਰਸ਼ ਹਾਈਪਰਟੈਸ਼ਨ ਕਾਰਣ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ , ਪਟਿਆਲਾ ਸ਼ਹਿਰ ਤੋਂ ਹੀ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ 55 ਸਾਲਾ ਅੋਰਤ ਜੋ ਕਿ ਪੁਰਾਣੀ ਸ਼ੂਗਰ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਤੀਸਰਾ ਬਲਾਕ ਭਾਦਸੋਂ ਦੇ ਪਿੰਡ ਲੁਬਾਣਾ ਟੇਕੂ ਦਾ ਰਹਿਣ ਵਾਲਾ 65 ਸਾਲਾ ਪੁਰਸ਼ ਜੋੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਗਿਣਤੀ 371 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1100 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,84,745 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,545 ਕੋਵਿਡ ਪੋਜਟਿਵ,1,71,225 ਨੇਗੇਟਿਵ ਅਤੇ ਲੱਗਭਗ 575 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।