Patiala Covid report 22nd October 2020

October 22, 2020 - PatialaPolitics

ਪਟਿਆਲਾ 22 ਅਕਤੂਬਰ ( ) ਜਿਲੇ ਵਿਚ 20 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1295 ਦੇ ਕਰੀਬ ਰਿਪੋਰਟਾਂ ਵਿਚੋਂ 20 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,565 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 121 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,874 ਹੋ ਗਈ ਹੈ। ਅੱਜ ਜਿਲੇ ਵਿਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 371 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 320 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 94 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 20 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 08, ਸਮਾਣਾ ਤੋਂ 01, ਨਾਭਾ ਤੋਂ 01, ਬਲਾਕ ਭਾਦਸੋਂ ਤੋਂ 03, ਬਲਾਕ ਕੋਲੀ ਤੋਂ 01, ਬਲਾਕ ਹਰਪਾਲਪੁਰ ਤੋਂ 01,ਦੁਧਣ ਸਾਧਾਂ ਤੋ 03 ਅਤੇ ਸੁਤਰਾਣਾ ਤੋ 02 ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 01 ਪੋਜਟਿਵ ਕੇਸ ਦੇ ਕੰਟੈਕਟ ਵਿਚ ਆਉਣ ਅਤੇ 19 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਨੰਦ ਨਗਰ ਬੀ, ਅਮਨ ਨਗਰ, ਕਸ਼ਮੀਰੀ ਟੋਭਾ, ਜੁਝਾਰ ਨਗਰ, ਅਰਜਨ ਨਗਰ, ਤੱਫਜਲਪੁਰਾ, ਸਮਾਣਾ ਤੋਂ ਅਨੰਦ ਕਲੋਨੀ, ਨਾਭਾ ਤੋਂ ਬੈਂਕ ਸਟਰੀਟ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਗਿਣਤੀ 371 ਹੀ ਹੈ ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1470 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,86,215 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,565 ਕੋਵਿਡ ਪੋਜਟਿਵ,1,72,500 ਨੇਗੇਟਿਵ ਅਤੇ ਲੱਗਭਗ 750 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।