Patiala covid report 27 October

October 27, 2020 - PatialaPolitics

ਜਿਲੇ ਵਿੱਚ 34 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ

ਜਿਲੇ ਵਿੱਚ ਅੱਜ ਵੀ ਨਹੀ ਹੋਈ ਕੋਈ ਕੋਵਿਡ ਪੋਜਟਿਵ ਮਰੀਜ ਦੀ ਮੌਤ

95 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ:

ਡਾ. ਮਲਹੋਤਰਾ

ਪਟਿਆਲਾ, 27 ਅਕਤੂਬਰ ( ) ਜਿਲੇ ਵਿਚ 34 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1400 ਦੇ ਕਰੀਬ ਰਿਪੋਰਟਾਂ ਵਿਚੋਂ 34 ਕੋਵਿਡ ਪੋਜਟਿਵ ਪਾਏ ਗਏ ਹਨ ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,685 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 40 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12035 ਹੋ ਗਈ ਹੈ ਅੱਜ ਵੀ ਜਿਲੇ ਵਿਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 374 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 276 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 33 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 11, ਸਮਾਣਾ ਤੋਂ 08, ਨਾਭਾ ਤੋਂ 02, ਰਾਜਪੁਰਾ ਤੋਂ 03, ਬਲਾਕ ਭਾਦਸੌਂ ਤੋਂ 08 ਅਤੇ ਬਲਾਕ ਕੋਲੀ ਤੋਂ 02 ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 14 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 20 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਧਾਮੋਮਾਜਰਾ, ਝਿੱਲ ਰੋਡ, ਪੰਜਾਬੀ ਬਾਗ, ਬਾਬਾ ਦੀਪ ਸਿੰਘ ਨਗਰ, ਅਮਨ ਨਗਰ, ਆਦਰਸ਼ ਨਗਰ, ਅਬਲੋਵਾਲ,ਫੁੱਲਕੀਆਂ ਐਨਕਲੇਵ, ਰਤਨ ਨਗਰ, ਸਮਾਣਾ ਦੇ ਪ੍ਰਤਾਪ ਕਲੋਨੀ, ਨਿਉ ਨੁਰਪੁਰਾ ਕਲੋਨੀ, ਪਬਲਿਕ ਸਕੂਲ, ਨਾਭਾ ਦੇ ਨਾਭਾ ਸ਼ਹਿਰ , ਰਾਜਪੁਰਾ ਦੇ ਡਾਲੀਮਾ ਵਿਹਾਰ, ਗੁਰੁ ਅਰਜੁਨ ਦੇਵ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੋਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 374 ਹੀ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1250 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,91,629, ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,685 ਕੋਵਿਡ ਪੋਜਟਿਵ, 1,77,764 ਨੇਗੇਟਿਵ ਅਤੇ ਲੱਗਭਗ 780 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।