Patiala Politics

Patiala News Politics

Patiala Covid report 29 October

ਜਿਲੇ ਵਿੱਚ 26 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ

ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

95 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ

ਪਟਿਆਲਾ, 29 ਅਕਤੂਬਰ ( ) ਜਿਲੇ ਵਿਚ 26 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1200 ਦੇ ਕਰੀਬ ਰਿਪੋਰਟਾਂ ਵਿਚੋਂ 26 ਕੋਵਿਡ ਪੋਜਟਿਵ ਪਾਏ ਗਏ ਹਨ ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,748 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 39 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12092 ਹੋ ਗਈ ਹੈ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 376 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 280 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 26 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਸਮਾਣਾ ਤੋਂ 05, ਨਾਭਾ ਤੋਂ 02,ਰਾਜਪੁਰਾ ਤੋਂ 03, ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 24 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼ 1, ਅਰਬਨ ਅਸਟੇਟ ਫੇਜ਼ 2, ਡੀ. ਐਮ. ਡਬਲਿਯੂ, ਸੇਵਕ ਕਲੋਨੀ, ਐਸ. ਐਸ. ਟੀ. ਨਗਰ,ਦਰਸ਼ਨੀ ਗੇਟ, ਗੁਰੂ ਤੇਗ ਬਹਾਦਰ ਕਲੌਨੀ, ਰਤਨ ਨਗਰ , ਆਜਾਦ ਨਗਰ, ਕੱਲਰ ਕਲੋਨੀ, ਨਿਉ ਸੂਲਰ ਕਲੋਨੀ, ਸਮਾਣਾ ਦੇ ਸਰਸਵਤੀ ਰੋਡ, ਇੰਦਰਾਪੁਰੀ ਮੁਹੱਲਾ , ਸੇਖੋਂ ਕਲੋਨੀ, ਨਾਭਾ ਦੇ ਅਲਹੌਰਾਂ ਗੇਟ, ਪਾਂਡੂਸਰ ਮੁਹੱਲਾ , ਰਾਜਪੁਰਾ ਦੇ ਸ਼ਾਮ ਨਗਰ, ਡਾਲਮੀਆਂ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਸਮਾਣਾ ਦਾ ਰਹਿਣ ਵਾਲਾ 50 ਸਾਲਾ ਪੁਰਸ਼ ਜੋ ਕਿ ਪੁਰਾਣਾਂ ਸੂਗਰ ਦੀ ਬਿਮਾਰੀ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਦੀ ਮੋਤ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 376 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1230 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,94,059, ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,748 ਕੋਵਿਡ ਪੋਜਟਿਵ, 1,80,911 ਨੇਗੇਟਿਵ ਅਤੇ ਲੱਗਭਗ 1050 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments