Patiala Covid status 11 July

July 11, 2021 - PatialaPolitics

ਕੱਲ ਦਿਨ ਸੋਮਵਾਰ ਨੂੰ ਮੈਗਾ ਡਰਾਈਵ ਤਹਿਤ ਕੋਵਿਡ ਟੀਕਾਕਰਣ ਕਰਨ ਲਈ ਲਗਣਗੇ ਕੈਂਪ।

ਕੋਵੀਸ਼ੀਲਡ ਵੈਕਸੀਨ ਨਾਲ ਕੀਤਾ ਜਾਵੇਗਾ ਕੋਵਿਡ ਟੀਕਾਕਰਣ

ਯੋਗ ਲਾਭਪਾਤਰੀ ਇਹਨਾਂ ਕੈਂਪਾ ਦਾ ਉਠਾਉਣ ਵੱਧ ਤੋਂ ਵੱਧ ਲਾਭ ।

ਗਰਭਵਤੀ ਮਹਿਲਾਵਾਂ ਵੀ ਕੋਵਿਡ ਟੀਕਾਕਰਣ ਨੂੰ ਬਣਾਉਣ ਯਕੀਨੀ

291 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ

08 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

ਪਟਿਆਲਾ, 11 ਜੁਲਾਈ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪਾਂ ਵਿੱਚ 291 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,26,664 ਹੋ ਗਈ ਹੈ। ਉਹਨਾਂ ਕਿਹਾ ਕਿ ਉਚ ਅਧਿਕਾਰੀਆ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਕੱਲ ਮਿਤੀ 12 ਜੁਲਾਈ ਨੂੰ ਜਿਲੇ੍ਹ ਦੇ 18 ਸਾਲ ਤੋਂ ਵੱਧ ਉਮਰ ਦੇ ਵੱਧ ਤੋਂ ਵੱਧ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਕਰਣ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾ, ਗੱਲੀ ਮੁੱਹਲਿਆ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਜਾਣਗੇ।ਸਾਰੇ ਯੋਗ ਵਿਅਕਤੀ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਉਠਾਉਣ।ਉਹਨਾਂ ਗਰਭਵਤੀ ਅੋਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਗਰਭਅਵਸਥਾ ਦੌਰਾਣ ਆਪਣੇ ਨੇੜੇ ਦੇ ਟੀਕਾਕਰਨ ਕੈਂਪ ਵਿੱਚ ਆਪਣਾ ਕੋਵਿਡ ਟੀਕਾਕਰਨ ਜਰੂਰ ਕਰਵਾਉਣ ਕਿਉਂਕਿ ਗਰਭਵਤੀ ਮਹਿਲਾਵਾਂ ਦੇ ਕੋਵਿਡ ਟੀਕਾਕਰਣ ਦੇ ਪ੍ਰਸਤਾਵ ਨੂੰ ਸਿਹਤ ਮੰਤਰਾਲੇ ਵੱਲੋਂ ਮੰਜੁਰੀ ਮਿਲ ਚੁੱਕੀ ਹੈ।ਉਹਨਾਂ ਕਿਹਾ ਕਿ ਜੇਕਰ ਗਰਭਅਵਸਥਾ ਦੋਰਾਣ ਗਰਭਵਤੀ ਮਹਿਲਾ ਨੂੰ ਕਵਿਡ ਹੋ ਜਾਂਦਾ ਹੈ ਤਾ ਇਸ ਦੀ ਗੰਭੀਰਤਾ ਹੋਰ ਵੱਧ ਜਾਂਦੀ ਹੈ।ਜਿਸ ਨਾਲ ਜੱਚਾ ਅਤੇ ਬੱਚਾਂ ਦੋਨਾਂ ਦੀ ਜਾਨ ਨੁੰ ਖਤਰਾ ਹੋ ਸਕਦਾ ਹੈ। ਉਹਨਾਂ ਕਿਹਾ ਕਿ ਕੋਵਿਡ ਵੈਕਸੀਨ ਗਰਭਵਤੀ ਅੋਰਤਾਂ ਲਈ ਵੀ ਸੁੱਰਖਿਅਤ ਹੈ।

ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 12 ਜੁੁਲਾਈ ਦਿਨ ਸੋਮਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ ਮਿਤੀ 12 ਜੁਲਾਈ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਵਾਈ.ਪੀ.ਐਸ.ਸਕੂਲ, ਨਿਰੰਕਾਰੀ ਭਵਨ,ਰਾਧਾਸੁਆਮੀ ਸਤਸੰਗ ਘਰ,ਤਿਆਗੀ ਭਵਨ ਸਨੋਰੀ ਅੱਡਾ,ਗੁਰੂੁਦੁਆਰਾ ਸ਼੍ਰੀ ਸਿੰਘ ਸਭਾ ਹਰਿੰਦਰ ਨਗਰ, ਗੁਰੂ ਨਾਨਕ ਨਗਰ ਗੱਲੀ ਨੰਬਰ 07, ਅਉਰੋਮੀਰਾ ਸੈਂਟਰ ਆਫ ਲਰਨਿੰਗ ਐਸ.ਐਸ.ਟੀ ਨਗਰ, ਐਸ.ਡੀ ਸਕੂਲ ਸਰਹੰਦੀ ਬਜਾਰ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ, ਵਾਰਡ ਨੰਬਰ 20 ਗਣੇਸ਼ ਨਗਰ, ਆਰਿਆ ਸਮਾਜ ਮੰਦਰ ਰਾਜਪੁਰਾ ਟਾਉਨ, ਵਿਸ਼ਵਕਰਮਾ ਮੰੰਦਰ ਨੇੜੇ ਫੁਆਰਾ ਚੌਂਕ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਵਾਰਡ ਨੰਬਰ 23 ਸ਼ਿਸ਼ੂ ਨਿਕੇਤਨ ਸਕੂਲ, ਰਾਧਾਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੀ ਅਗਰਵਾਲ ਧਰਮਸ਼ਾਲਾ ਅਤੇ ਰਾਧਾਸੁਆਮੀ ਸਤਸੰਗ ਘਰ, ਪਿੰਡ ਬਖਸ਼ੀਵਾਲਾ , ਦੇਵੀਗੜ, ਸਨੋਰ, ਕਾਹਨਗੜ, ਜਨਸੂਈ, ਖੇੜਾ ਮਾਣਕਪੁਰ, ਨਰਮਾਣਾ, ਖੇੜੀ ਜੱਟਾਂ, ਬੀਨਾਹੇੜੀ, ਮੰਡੋਰ ਦੇ ਰਾਧਾਸੁਆਮੀ ਸਤਸੰਗ ਘਰਾਂ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ ਜਦ ਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੀ ਅਨੈਕਸੀ ਵਿੱਚ ਕੋਵੈਕਸਿਨ ਵੈਕਸੀਨ ਨਾਲ ਕੋਵਿਡ ਟੀਕਾਕਰਣ ਕੀਤਾ ਜਾਵੇਗਾ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1134 ਕੋਵਿਡ ਰਿਪੋਰਟਾਂ ਵਿਚੋਂ 08 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48635 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 10 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47196 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 105 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 08 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04,ਸਮਾਣਾ ਤੋਂ 01,ਬਲਾਕ ਭਾਦਸੌਨ ਤੋਂ 01, ਬਲਾਕ ਕਾਲੋੰਜਰਾ ਤੋਂ 01 ਅਤੇ ਬਲਾਕ ਕੌਲੀ ਤੋਂ 01 ਕੇਸ ਰਿਪੋਰਟ ਹੋਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1042 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,93,161 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48627 ਕੋਵਿਡ ਪੋਜਟਿਵ, 7,44,002 ਨੈਗੇਟਿਵ ਅਤੇ ਲਗਭਗ 532 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।