Patiala Covid Vaccination Schedule 15 June

June 14, 2021 - PatialaPolitics

Join #PatialaHelpline & #PatialaPolitics for latest updates ?
15 ਜੂਨ ਦੇ ਕੋਵਿਡ ਟੀਕਾਕਰਨ ਕਂੈਂਪਾ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਕੱਲ ਮਿਤੀ 15 ਜੂਨ ਦਿਨ ਮੰਗਲਵਾਰ ਨੂੰ ਕੇਂਦਰੀ ਪੁਲ ਤਹਿਤ ਪ੍ਰਾਪਤ ਕੋਵੀਸ਼ੀਲਡ ਵੈਕਸੀਨ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੌਤੀ ਬਾਗ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂੁਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਪਿੰਡ ਕਾਲੋਮਾਜਰਾ ਦੇ ਸਰਕਾਰੀ ਸਕੂਲ, ਬਲਾਕ ਕੌਲੀ ਦੇ ਪਿੰਡ ਕੌਲੀ ਦੇ ਗੁਰੂੁਦੁਆਰਾ ਸਾਹਿਬ, ਬਲਾਕ ਭਾਦਸੋਂ ਦੇ ਪਿੰਡ ਭਾਦਸੌਂ ਦੇ ਹਰੀਹਰ ਮੰਦਰ, ਬਲਾਕ ਦੁਧਨਸਾਧਾ ਦੇ ਕਸਬਾ ਸਨੌਰ ਦੇ ਮਾੜੀ ਮੰਦਰ ਅਤੇ ਦੇਵੀਗੜ ਦੇ ਰਵੀਦਾਸ ਧਰਮਸ਼ਾਲਾ, ਬਲਾਕ ਸ਼ੁਤਰਾਣਾ ਦੇ ਅਧੀਨ ਪਿੰਡ ਸ਼ੁਤਰਾਣਾ ਦੇ ਗੁਰੂੁਦੁਆਰਾ ਸਾਹਿਬ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਤਹਿਤ ਪ੍ਰਾਪਤ ਕੋਵੈਕਸੀਨ ਨਾਲ ਸਰਕਾਰ ਦੀਆਂ ਗਾਈਡਲਾਈਨਜ ਅਨੁਸਾਰ 18 ਤੋਂ 44 ਸਾਲ ਤੱਕ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਗੁਆਰਡ ਯੁਨਿਟ ਤਾਰਾਪੋਰ ਐਨਕਲੇਵ ਵਿਖੇ ਟੀਕਾਕਰਨ ਕੀਤਾ ਜਾਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਈ ਜਾਵੇਗੀ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਹਨਾਂ ਦੀ ਕੋਵੀਸ਼ੀਲਡ ਵੈਕਸੀਨ ਦੇ ਪਹਿਲੇ ਟੀਕੇ ਨੁੰ ਲੱਗੇ 84 ਦਿਨ ਪੂਰੇ ਹੋ ਗਏ ਹਨ, ਉਹ ਹੁਣ ਵੈਕਸੀਨ ਦੀ ਦੁਜੀ ਡੋਜ ਲਗਵਾ ਸਕਦੇ ਹਨ।ਉਹਨਾਂ ਕਿਹਾ ਸੰਪੁਰਨ ਟੀਕਾਕਰਨ ਲਈ ਵੈਕਸੀਨ ਦੀ ਦੁਸਰੀ ਡੌਜ ਲਗਵਾਉਣਾ ਜਰੂਰੀ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕਾਕਰਣ ਕਰਵਾ ਕੇ ਬਿਮਾਰੀ ਦੇ ਖਾਤਮੇ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ।