Patiala Politics

Patiala News Politics

Patiala Covid Vaccination Schedule 2 November

ਕੋਵਿਡ ਟੀਕਾਕਰਣ ਕੈਂਪਾ ਵਿੱਚ 2190 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਕੱਲ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਅਤੇ 26 ਡੇਂਗੁ ਦੇ ਨਵੇਂ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 01 ਨਵੰਬਰ ( )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2190 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 45 ਹਾਜਰ 405 ਹੋ ਗਈ ਹੈ।
ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 02 ਨਵੰਬਰ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਡੀ.ਐਮ ਡਬਲਿਉ ਰੇਲਵੇ ਹਸਪਤਾਲ, ਸਰਕਾਰੀ ਰਾਜਿੰਦਰਾ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਮੋਦੀਖਾਨਾ ਸਾਹਮਣੇ ਮੋਤੀ ਬਾਗ ਬਾਗ ਗੁਰੂਦੁਆਰਾ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਨੰਦ ਨਗਰ-ਬੀ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਆਰੀਆ ਸਮਾਜ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਕਰ ਬਸਤੀ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਰਵੀਦਾਸ ਗੁਰੂਦੁਆਰਾ,ਅਗਰਵਾਲ ਧਰਮਸ਼ਾਲਾ ਅਤੇ ਰਾਮ ਮੰਦਰ ਅਮਾਮਗੜ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਿਪੁਦਮਨ ਕਾਲੇਜ,ਰਾਜਪੁਰਾ ਦੇ ਸਿਵਲ ਹਸਪਤਾਲ , ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਤੇ ਕੌਲੀ ਦੇ ਤੰਦਰੁਸਤ ਸਿਹਤ ਕੇਂਦਰਾਂ ਸਮੇਤ 70 ਦੇ ਕਰੀਬ ਪਿੰਡਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ। ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 913 ਕੋਵਿਡ ਰਿਪੋਰਟਾਂ ਹੋਏ ਹਨ, ਜਿਨ੍ਹਾਂ ਵਿਚੋ ਇੱਕ ਕੇਸ ਕੋਵਿਡ ਪੋਜਟਿਵ ਰਿਪੋਰਟ ਹੋਇਆ। ਜੋ ਕਿ ਰਾਜਪੁਰਾ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48928 ਹੋ ਗਈ ਹੈ ਮਿਸ਼ਨ ਫਹਿਤ ਤਹਿਤ ਅੱਜ ਇੱਕ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47562 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 08 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 26 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾ ਵਿਚੋ 20 ਕੇਸ ਸ਼ਹਿਰੀ ਏਰੀਏ ਨਾਲ ਅਤੇ 6 ਕੇਸ ਪਿੰਡਾਂ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਡੇਂਗੁ ਕੇਸਾਂ ਦੀ ਗਿਣਤੀ 656 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1898 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,06,362 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,928 ਕੋਵਿਡ ਪੋਜਟਿਵ, 9,56,184 ਨੈਗੇਟਿਵ ਅਤੇ ਲਗਭਗ 1250 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।
ਫੋਟੋ ਕੈਪਸ਼ਨ:ਪਿੰਡ ਦੁਧਨਸਾਧਾ ਵਿਖੇ ਕੋਵਿਡ ਟੀਕਾਕਰਨ ਕਰਦੇ ਸਿਹਤ ਸਟਾਫ।

Facebook Comments