Patiala Politics

Patiala News Politics

Patiala Covid Vaccination Schedule 26 November

 

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਤਹਿਤ 4025 ਨਾਗਰਿਕਾਂ ਨੇ ਲਗਵਾਏ ਟੀਕੇ।
ਘਰ ਘਰ ਦਸਤਕ ਮਹਿੰਮ ਤਹਿਤ ਸਿਹਤ ਟੀਮਾ ਵੱਲੋ 3004 ਘਰਾਂ ਦਾ ਦੋਰਾ।
ਕੱਲ ਦਿਨ ਸ਼ੁੱਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਪੰਜ ਕੋਵਿਡ ਅਤੇ 13 ਡੇਂਗੂ ਕੇਸ ਹੋਏ ਰਿਪੋਰਟ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ ।
ਪਟਿਆਲਾ 25 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4025 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 13 ਹਜਾਰ 504 ਹੋ ਗਈ ਹੈ ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 41 ਪਿੰਡਾ ਦੇ 3004 ਘਰਾਂ ਦਾ ਦੋਰਾ ਕੀਤਾ।ਜਿਸ ਦੋਰਾਨ 690 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਹਨ੍ਹਾਂ ਵਿਚੋ 333 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 1651 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚਂੋ 1406 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 1739 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 26 ਨਵੰਬਰ ਦਿਨ ਸ਼ੁੱਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਥਾਪਰ ਕਲਜ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਅਜਤਿ ਨਗਰ ਮਾਜਰੀ,ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਗੁਰੂ ਅਰਜੂਨ ਦੇਵ ਕਲੋਨੀ, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ ਅਧੀਨ ਆਉਂਦੇ 60 ਦੇ ਕਰੀਬ ਪਿੰਡਾਂ ਵਿੱਚ ਘਰ ਘਰ ਦਸਤਕ ਮੁਹਿੰਮ ਤਹਿਤ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1353 ਕੋਵਿਡ ਰਿਪੋਰਟਾਂ ਵਿਚੋਂ ਪੰਜ ਕੋਵਿਡ ਪਾਜੇਟਿਵ ਕੇਸ ਪਾਏ ਗਏ ਹਨ। ਜਿਹਨਾਂ ਵਿੱਚੋਂ 02 ਪਟਿਆਲਾ ਸ਼ਹਿਰ ਅਤੇ ਤਿੰਨ ਰਾਜਪੁਰਾ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48963 ਹੋ ਗਈ ਹੈ ਅਤੇ ਮਿਸ਼ਨ ਫਤਿਹ ਤਹਿਤ ਇੱਕ ਹੋਰ ਮਰੀਜ ਤੋਂ ਠਕਿ ਹੋਣ ਕਾਰਣ ਠੀਕ ਹੋਣ ਵਾਲੇ ਕੋਵਿਡ ਮਰੀਜ਼ਾ ਦੀ ਗਿਣਤੀ 47583 ਹੀ ਹੈ।ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਹੋਰ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੋਤਾਂ ਦੀ ਗਿਣਤੀ 1360 ਹੋ ਗਈ ਹੈ।
ਜਿਲ੍ਹਾਂ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਅੱਜ ਜਿਲ਼੍ਹੇ ਵਿਚ 13 ਡੇਂਗੂ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 7 ਸ਼ਹਿਰੀ ਅਤੇ 6 ਪੇਂਡੁ ਏਰੀਏ ਨਾਲ ਸਬੰਧਤ ਹਨ। ਜਿਸ ਨਾਲ ਜਿਲੇ ਵਿੱਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 958 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1589 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,35,878 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48963 ਕੋਵਿਡ ਪੋਜਟਿਵ,9,85,865 ਨੈਗੇਟਿਵ ਅਤੇ ਲਗਭਗ 1050 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਫੋਟੋ ਕੈਪਸ਼ਨ: ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੌਢੀ।

Facebook Comments